ਇਨਸਾਨਾਂ ਦੀ ਗ਼ਲਤੀ ਦਾ ਖਾਮਿਆਜ਼ਾ ਭੁਗਤ ਰਹੇ ਬੇਜ਼ੁਬਾਨ

0
207

ਅੱਜ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਂਠਰ ਕਲਾਂ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਪਰਾਲੀ ਨੂੰ ਲੱਗੀ ਅੱਗ ਦੇ ਕਾਰਨ ਇਕ ਗਰੀਬ ਪਰਿਵਾਰ ਦੇ ਤਿੰਨ ਪਸ਼ੂ ਅੱਗ ਦੀ ਲਪੇਟ ਵਿੱਚ ਆ ਗਏ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਹੀ ਇੱਕ ਕਿਸਾਨ ਮੋਰ ਸਿੰਘ ਵੱਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਜਿਸ ਵਿੱਚ ਉਨ੍ਹਾਂ ਦੇ ਤਿੰਨ ਪਸ਼ੂ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ। ਅਤੇ ਉਨ੍ਹਾਂ ਦੀ ਬਾਹਰ ਪਈ ਤੂੜੀ ਤੋਂ ਇਲਾਵਾ ਹੋਰ ਸਮਾਨ ਵੀ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਢਾਈ ਤੋਂ ਤਿੰਨ ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਪਰ ਜਿਮੀਦਾਰ ਵੱਲੋਂ ਉਨ੍ਹਾਂ ਨੂੰ ਥੋੜੇ ਬਹੁਤੇ ਪੈਸੇ ਦੇਕੇ ਚੁੱਪ ਕਰਾਇਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ। ਕਿ ਉਨ੍ਹਾਂ ਨੂੰ ਇੰਨਸਾਫ਼ ਦਵਾਇਆ ਜਾਵੇ ਅਤੇ ਜੋ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਦਿੱਤਾ ਜਾਵੇ।