ਕਾਮਰੇਡ ਬਲਵਿੰਦਰ ਸਿੰਘ ਕੱਤਲ ਕੇਸ ‘ਚ ਵੱਡਾ ਖ਼ੁਲਾਸਾ

0
222

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਹਰਦਿਆਲ ਸਿੰਘ ਮਾਨ ਅਤੇ ਐੱਸ.ਐੱਸ.ਪੀ ਨੇ ਕਿਹਾ ਕਿ ਇਸ ਮਾਮਲੇ ‘ਚ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਦੋਸ਼ੀਆਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਸੁੱਖਾ, ਰਵਿੰਦਰ ਸਿੰਘ, ਆਕਾਸ਼ਦੀਪ ਅਰੋੜਾ, ਰਵਿੰਦਰ ਸਿੰਘ ਢਿੱਲੋ ਉਰਫ਼ ਰਵੀ, ਰਾਕੇਸ਼ ਕੁਮਾਰ ਉਰਫ਼ ਕਾਲਾ, ਰਵੀ ਕੁਮਾਰ, ਚਾਂਦ ਕੁਮਾਰ, ਮਨਪ੍ਰੀਤ ਸਿਘ ਉਰਫ਼ ਮਨੀ, ਜਗਜੀਤ ਸਿੰਘ ਉਰਫ਼ ਜੱਗਾ, ਜੋਬਨਜੀਤ ਸਿੰਘ ਉਰਫ਼ ਜੋਬਨ, ਪ੍ਰਭਜੀਤ ਉਰਫ਼ ਬਿੱਟੂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਗੈਂਗਸਟਰ ਹਨ ਤੇ ਇਨ੍ਹਾਂ ਦਾ ਮੁੱਖ ਸਾਥੀ ਸੁੱਖ ਭਿਖਾਰੀਵਾਲਾ ਅਜੇ ਪੁਲਸ ਦੀ ਗ੍ਰਿਫ਼ਤ ‘ਚੋਂ ਬਾਹਰ ਹੈ ਤੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਉਸ ਦੇ ਸਾਥੀ ਹਨ।

ਡੀ.ਆਈ.ਜੀ. ਮਾਨ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਵਾਰਦਾਤ ‘ਚ ਵਰਤਿਆਂ ਗਿਆ ਮੋਟਰਸਾਈਕਲ ਦਰਿਆ ‘ਚੋਂ ਟੁਕੜਿਆਂ ‘ਚੋਂ ਬਰਾਮਦ ਹੋਇਆ। ਉਨ੍ਹਾਂ ਕਿਹਾ ਕਿ ਇਸ ਕਤਲ ਦਾ ਕਾਰਨ ਕੀ ਸੀ ਇਹ ਫ਼ਰਾਰ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ‘ਤੇ ਪਤਾ ਲੱਗੇਗਾ। ਉਨ੍ਹਾਂ ਨੇ ਸੂਪਾਰੀ ਲੈ ਕੇ ਕਤਲ ਕਰਨ ਦਾ ਸ਼ੱਕ ਜਤਾਇਆ ਹੈ। ਮਾਨ ਨੇ ਦੱਸਿਆ ਕਿ ਗੈਂਗਸਟਰ ਸੁੱਖ ਅਤੇ 2 ਸ਼ੂਟਰ ਪੁਲਸ ਦੀ ਗ੍ਰਿਫ਼ਤ ‘ਚੋਂ ਬਾਹਰ ਹਨ, ਜਿਨ੍ਹਾਂ ਨੂੰ ਟ੍ਰੇਸ ਤਾਂ ਕਰ ਲਿਆ ਗਿਆ ਹੈ ਪਰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।