ਕਿਸਾਨਾਂ ਨੇ ਕਿਹਾ ਇਸ ਵਾਰ ਉਹ ਟੋਲਾਂ ਤੇ ਬੈਠ ਕੇ ਮਨਾਉਣਗੇ ਕਾਲੀ ਦੀਵਾਲੀ

0
223

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਪਿੱਛਲੇ ਦੋ ਮਹੀਨਿਆਂ ਤੋਂ ਲਗਾਤਾਰ ਵਿਰੋਧ ਕਰਦਿਆਂ ਬਿੱਲ ਵਾਪਸ ਲੈਣ ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ ਕਰਦਿਆਂ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਅਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਤੇ ਤਰਨਤਾਰਨ ਦੇ ਪਿੰਡ ਉਸਮਾ ਸਥਿਤ ਟੋਲ ਪਲਾਜ਼ਾ ਤੇ ਪਿਛਲੇ 36 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰਦਿਆਂ ਦਿਨ ਰਾਤ ਧਰਨਾ ਦਿੱਤਾ ਜਾ ਰਿਹਾ ਹੈ ਪ੍ਰਦਸ਼ਨਕਾਰੀ ਕਿਸਾਨਾਂ ਵੱਲੋਂ ਬਿੱਲ ਵਾਪਸ ਲੈਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਇਸ ਮੌਕੇ ਪ੍ਰਦਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਇਸ ਮੌਕੇ ਕਿਸਾਨ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਕਾਲੀ ਦੀਵਾਲੀ ਦੇ ਤੋਰ ਤੇ ਮਨਾਉਣਗੇ ਅਤੇ ਦੀਵਾਲੀ ਵਾਲੇ ਦਿਨ ਕਿਸਾਨ ਘਰਾਂ ਦੀਆਂ ਛੱਤਾਂ ਤੇ ਕਾਲੇ ਝੰਡੇ ਲਹਿਰਾਣਗੇ ਅਤੇ ਟੋਲਾ ਤੇ ਧਰਨਿਆਂ ਤੇ ਡੱਟੇ ਰਹਿੱਣਗੇ ਕਿਸਾਨਾਂ ਨੇ ਕੇਂਦਰ ਦੇ ਗੱਲਬਾਤ ਦੇ ਸੱਦੇ ਤੇ ਕਿਹਾ ਕਿ ਕਿਸਾਨਾਂ ਯੂਨੀਅਨਾਂ ਦੀ ਕੋਰ ਕਮੇਟੀ ਵਿੱਚ ਅਗਲੀ ਰਣਨੀਤੀ ਦਾ ਫੈਸਲਾ ਕੀਤਾ ਜਾਵੇਗਾ