ਕਿਸਾਨ ਮਾਰੂ ਬਿਲਾਂ ਨੂੰ ਲੈ ਕੇ ਕਿਸਾਨ ਵੱਲੋਂ ਸਲਫਾਸ ਖਾ ਕੇ ਖ਼ੁਦਕਸ਼ੀ ਕਰਨ ਦੀ ਕੋਸ਼ਿਸ਼

0
189

ਕਿਸਾਨ ਮਾਰੂ ਬਿਲਾਂ ਨੂੰ ਲੈ ਕੇ ਕਿਸਾਨ ਵੱਲੋਂ ਸਲਫਾਸ ਖਾ ਕੇ ਖ਼ੁਦਕਸ਼ੀ ਕਰਨ ਦੀ ਕੋਸ਼ਿਸ਼ ਕਿਸਾਨ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਖੁਸਰੋਪੁਰ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕਿਸਾਨ ਮਾਰੂ ਕਾਨੂੰਨਾਂ ਨੂੰ ਲੈ ਕੇ ਕਿਤੇ ਕੇਂਦਰ ਸਰਕਾਰ ਤੋਂ ਤੰਗ ਆ ਕੇ ਸਲਫਾਸ ਦੀ ਗੋਲੀ ਖਾ ਕੇ ਤੜਕਸਾਰ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਛੇਹਰਟਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਕਹਿ ਗਿਆ ਹੈ ਜੋ ਇਸ ਵਕਤ ਜ਼ੇਰੇ ਇਲਾਜ ਹੈ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਕਿਸਾਨ ਕਿਸਾਨ ਮਾਰੂ ਬਿੱਲਾਂ ਨੂੰ ਲੈ ਕੇ ਪਿਛਲੇ ਦਿਨੀਂ ਦਿੱਲੀ ਵਿਖੇ ਵੀ ਕਰੀਬ ਪੰਦਰਾਂ ਦਿਨ ਧਰਨੇ ਵਿੱਚ ਰਹਿ ਕੇ ਆਏ ਸੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲੱਗੇ ਧਰਨੇ ਵਿੱਚ ਵੀ ਰੋਜ਼ਾਨਾ ਸ਼ਾਮਲ ਹੁੰਦੇ ਸਨ