ਕਿਸਾਨ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਭਾਈ ਪੂਹਲਾ ਸਿੰਘ ਜੀ ਦਾ ਜਥਾ ਦਿੱਲੀ ਨੂੰ ਸੰਘਰਸ਼ ਲਈ ਰਵਾਨਾ

0
194

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚਲ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਦੇ ਦਿੱਲੀ ਚਲੋ ਦੇ ਦਿੱਤੇ ਨਾਅਰੇ ਤਹਿਤ ਕਸਬਾ ਖਾਲੜਾ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਪੂਹਲਾ ਸਿੰਘ ਜੀ ਦਾ ਜਥਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਟਰੈਕਟਰ-ਟਰਾਲੀਆਂ ਦਾ ਕਾਫਲੇ ਨੇ ਦਿੱਲੀ ਵੱਲ ਕੂਚ ਕਰ ਦਿੱਤੀ ਹੈ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਪੰਜੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਾਂਗੇ। ਪ੍ਰਧਾਨ ਹਰਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਕਿਸਾਨਾਂ ਦਾ ਸਬਰ ਪਰਖ ਰਹੀ ਹੈ। ਕਿਸਾਨ ਦੇਸ਼ ਦਾ ਅੰਨਦਾਤਾ ਹੈ ਤੇ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤਕ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਸਦਾ ਬੁਲੰਦ ਰਿਹਾ ਹੈ। ਕਿਸਾਨਾਂ ਨੇ ਦੇਸ਼ ਦੀ ਜਨਤਾ ਦਾ ਢਿੱਡ ਭਰ ਕੁਦਰਤੀ ਤੇ ਗੈਰ-ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਦਿਆਂ ਬੇਸ਼ੁਮਾਰ ਅਨਾਜ ਪੈਦਾ ਕੀਤਾ ਪਰ ਸਰਕਾਰਾਂ ਨੇ ਉਸ ਦੀ ਕਦਰ ਨਹੀਂ ਪਾਈ ਜਦੋਂ ਕਿ ਕਿਸਾਨਾਂ ਨੂੰ ਬੁਢਾਪੇ ਸਮੇਂ ਸੜਕਾਂ ਉੱਤੇ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਦੋ ਮਹੀਨਿਆਂ ਤੋਂ ਕਿਸਾਨ ਸੜਕਾਂ ਉੱਤੇ ਬੈਠੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ ਜਿਸ ਤੋਂ ਖਫਾ ਹੋ ਕੇ ਕਿਸਾਨਾਂ ਨੇ ਹੁਣ ਦਿੱਲੀ ਨੂੰ ਘੇਰਨ ਦਾ ਮੰਨ ਬਣਾਇਆ ਹੈ। ਉਨ੍ਹਾਂ ਇਹ ਗੱਲ ਵਿਸ਼ੇਸ਼ ਤੌਰ ਤੇ ਕਹੀ ਕਿ ਸਾਡੇ ਵੱਲੋਂ ਛੇ ਮਹੀਨਿਆਂ ਦਾ ਰਾਸ਼ਨ ਨਾਲ ਲਿਜਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਿੱਲੀ ਰਵਾਨਾ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਮੁੜਨ।ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ,ਮੀਤ ਪ੍ਰਧਾਨ ਭਿੰਦਰਜੀਤ ਸਿੰਘ ਕੈਸ਼ੀਅਰ ਬਲਜਿੰਦਰ ਸਿੰਘ, ਸੈਕਟਰੀ ਹਰਜੀਤ ਸਿੰਘ,ਸਹਾਇਕ ਸੈਕਟਰੀ ਜਗਮੀਤ ਸਿੰਘ,ਤਰਲੋਚਨ ਸਿੰਘ,ਦਰਬਾਰਾ ਸਿੰਘ,ਸੁੰਦਰ ਸਿੰਘ,ਹਰਪਾਲ ਸਿੰਘ ਫੌਜੀ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ