ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਖੇ ਯੂਥ ਆਗੂਆਂ ਵੱਲੋਂ ਦਿੱਲੀ ਸੰਘਰਸ਼ ਵਿਚ ਆਪਣੀ ਜਵਾਨ ਗਵਾ ਚੁੱਕੇ ਲੋਕਾਂ ਦੀ ਯਾਦ ਨੂੰ ਸਮਰਪਿਤ ਭਿੱਖੀਵਿੰਡ ਦੇ ਪੂਹਲਾ ਗੇਟ ਤੋਂ ਸ਼ਾਤਮਾਈ ਢੰਗ ਨਾਲ ਕੈਂਡਲ ਮਾਰਚ ਕੱਢਦਿਆ ਭਿੱਖੀਵਿੰਡ ਦੇ ਮੈਨ ਚੌਕ ਵਿੱਚ ਪਹੁੰਚ ਕੇ 5 ਮਿੰਟ ਦਾ ਮੋਨ ਧਾਰਨ ਕਰ ਸ਼ਰਧਾਜਲੀਆ ਭੇਟ ਕੀਤੀਆਂ ਗਈਆਂ । ਇਸ ਉਪਰੰਤ ਗੱਲਬਾਤ ਕਰਦੇ ਹੋਏ ਯੂਥ ਆਗੂ ਯਾਦਵਿੰਦਰ ਸਿੰਘ,ਪ੍ਰਧਾਨ ਬੱਬੂ ਸ਼ਰਮਾ,ਸਤਾਰਾ ਸਿੰਘ ਡਲੀਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਨੂੰ ਲੈ ਕੇ ਜਿਥੇ ਦਿੱਲੀ ਵਿਖੇ ਲਗਾਤਾਰ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਉੱਥੇ ਹੀ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕਰ ਆਪਣੀ ਸੱਤਾ ਦਾ ਹੰਕਾਰ ਪੇਸ਼ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਵੱਲੋਂ ਪੂਹਲਾ ਗੇਟ ਤੋਂ ਭਿੱਖੀਵਿੰਡ ਦੇ ਮੇਨ ਚੌਕ ਵਿਖੇ ਕੈਂਡਲ ਮਾਰਚ ਕੱਢ ਕੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਇਸ ਮੌਕੇ ਪ੍ਰਧਾਨ ਬੱਬੂ ਸ਼ਰਮਾ ਨੇ ਕਿਹਾ ਕਿ ਜਦ ਤਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਇਸੇ ਤਰ੍ਹਾਂ ਹੀ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਚਾਹੇ ਉਨ੍ਹਾਂ ਨੂੰ ਕਿੰਨੀਆਂ ਵੀ ਵੱਡੀਆਂ ਕੁਰਬਾਨੀਆਂ ਦੇਣੀਆਂ ਪੈਣ