ਕੇਂਦਰ ਸਰਕਾਰ ਵਿਰੁੱਧ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲੜਾਈ ਲੜ ਰਹੇ ਕਿਸਾਨਾਂ ਦੇ ਹੱਕ ’ਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਵਾਸਤੇ ਬਾਰਡਰ ਕਿਸਾਨ ਯੂਨੀਅਨ ਵੱਲੋਂ ਅੱਜ ਖੇਮਕਰਨ ਦੇ ਗੁਰਦੁਆਰਾ ਗੁਰੂ ਸਰ ਤੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਹੂਵਿੰਡ ਤੱਕ ਬਹੁਤ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ। ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਨੇ ਦਾਅਵਾ ਕੀਤਾ ਕਿ ਇਹ ਟਰੈਕਟਰ ਰੈਲੀ ਕਰੀਬ ਪੰਜ ਕਿੱਲੋਮੀਟਰ ਮੀਟਰ ਲੰਬੀ ਹੈ ਅਤੇ ਇਸ ਰੈਲੀ ’ਚ ਸਾਰੇ ਵਰਗ, ਕਿਸਾਨ, ਮਜ਼ਦੂਰ, ਦੁਕਾਨਦਾਰ ਤੇ ਆੜ੍ਹਤੀ ਵੀ ਸ਼ਾਮਲ ਹੋਏ। ਇਸ ਰੈਲੀ ਦਾ ਮਨੋਰਥ ਦਿਲੀ ਟਰੈਕਟਰ ਰੈਲੀ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਕੇ ਉਤਸ਼ਾਹ ਭਰਨਾ ਹੈ।