Site icon Live Bharat

ਗੁਰਦਾਸਪੁਰ ਜਿਲ੍ਹੇ ਨੂੰ ਸੈਰ ਸਪਾਟਾ ਦੀ ਹੱਬ ਬਣਾਉਣ ਡਿਪਟੀ ਕਮਿਸ਼ਨਰ ਨੇ ਇਤਿਹਾਸਕ ਤੇ ਧਰਾਮਿਕ ਸਥਾਨਾਂ ਦੇ ਦਰਸ਼ਨਾਂ

ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਨਿਵਕੇਲੀ ਪਹਿਲਕਦਮੀ ਕਰਦਿਆਂ ਗੁਰਦਾਸਪੁਰ ਜ਼ਿਲੇ ਨੂੰ ਟੂਰਿਸਟ ਹੱਬ ਬਣਾਉਣ ਦੇ ਮੰਤਵ ਨਾਲ ਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗੁਰਦਾਸਪੁਰ ਤੋਂ ਵਿਸ਼ੇਸ ਬੱਸ ਨੂੰ ਹਰੀ ਝੰਡੀ ਦੇਕੇ ਰਵਾਨਾਂ ਕੀਤਾ ਤਾਂ ਜੋ ਬੱਚਿਆਂ ਨੂੰ ਅਤੇ ਆਮ ਲੋਕਾਂ ਨੂੰ ਇਤਿਆਹ ਤੋਂ ਜਾਣੂੰ ਕਰਵਾਇਆ ਜਾ ਸਕੇ ਇਹਨਾਂ ਬਸਾਂ ਰਹੀ ਲੋਕਾਂ ਨੂੰ ਅਤੇ ਬੱਚਿਆਂ ਨੂੰ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾਣਗੇ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਗੁਰਦਾਸਪੁਰ ਜਿਲੇ ਨੂੰ ਟੂਰਿਸਟ ਹੱਬ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਵਿਖੇ ਯਾਤਰੀ ਵੱਧ ਤੋਂ ਵੱਧ ਪੁਹੰਚਣ, ਇਸ ਲਈ ਵਿਸ਼ੇਸ ਯਤਨ ਆਰੰਭੇ ਗਏ ਹਨ। ਜਿਸੇ ਦੇ ਚਲਦਿਆਂ ਅੱਜ ਵਿਸ਼ੇਸ ਬੱਸਾਂ ਰਵਾਨਾ ਕੀਤੀਆਂ ਗਈਆਂ ਹਨ ਉਨਾਂ ਦੱਸਿਆ ਕਿ ਇਹ ਬਸਾਂ ਜਿਲ੍ਹੇ ਵਿੱਚ ਬਣੀਆਂ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਲੋਕਾਂ ਨੂੰ ਦਰਸ਼ਨ ਕਰਵਾਏਗੀ ਅਤੇ ਇਸ ਨਾਲ ਬੱਚਿਆਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇਗਾ

Exit mobile version