ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਕਰਮਚਾਰੀਆਂ ਅਤੇ ਸਟਾਫ਼ ਨਰਸਾਂ ਨੇ ਦਿਤਾ ਭਾਰਤ ਬੰਦ ਨੂੰ ਸਮਰਥਨ

0
255

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੱਲ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੀ ਕਾਲ ਦਿਤੀ ਗਈ ਹੈ ਜਿਸਨੂੰ ਹਰ ਇਕ ਵਰਗ ਦਾ ਸਹਿਯੋਗ ਮਿਲ ਰਿਹਾ ਹੈ ਗੁਰਦਾਸਪੁਰ ਦੇ ਸਰਕਾਰੀ ਹਾਸਪਾਲ ਦੇ ਕਰਮਚਾਰੀਆਂ, ਸਟਾਫ ਨਰਸਾਂ ਅਤੇ ਕਲੈਰੀਕਲ ਸਟਾਫ਼ ਨੇ ਕਿਸਾਨਾਂ ਨੂੰ ਹਿਮਾਇਤ ਕਰਦੇ ਹੋਏ ਭਾਰਤ ਬੰਦ ਨੂੰ ਸਮਰਥਨ ਦਿੱਤਾ ਹੈ ਅਤੇ ਕਲ ਸਾਰਾ ਕਾਰੋਬਾਰ ਠੱਪ ਰੱਖਿਆ ਜਾਵੇਗਾ ਇਸ ਮੌਕੇ ਜਾਣਕਾਰੀ ਦਿੰਦਿਆਂ ਸਟਾਫ਼ ਨਰਸ ਐਸੋਸੀਏਸ਼ਨ ਦੀ ਸੁਭਾ ਪ੍ਰਧਾਨ ਸ਼ਮਿੰਦਰ ਕੌਰ ਘੁੰਮਣ ਅਤੇ ਪਲਵਿੰਦਰ ਸਿੰਘ ਲੈਬਤਕਨਿਸ਼ਨ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਉਹ ਸਮਰਥਨ ਕਰਦੇ ਹਨ ਅਤੇ ਅੱਜ ਉਹਨਾਂ ਨੇ ਗੁਰਦਾਸਪੁਰ ਦੇ ਸਰਕਾਰੀ ਹਾਸਪਾਲ ਵਿੱਚ ਇਕੱਠ ਕਰ ਕੇ ਐਲਾਨ ਕੀਤਾ ਕਿ ਉਹ ਕੱਲ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨਗੇ ਅਤੇ ਕੱਲ ਹਾਸਪਾਲ ਦਾ ਕੰਮ ਕਾਜ ਠੱਪ ਰੱਖਣਗੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਰੱਦ ਹੋ ਸਕਣ ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਦਿੱਲੀ ਜਾਣਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ