ਗੁਰਦਾਸਪੁਰ ਵਿੱਚ ਵੀ ਕੋਰੋਨਾ ਵੈਕਸੀਨ ਲਗਾਉਣ ਦੀ ਹੋਈ ਸ਼ੁਰੂਆਤ

0
225

ਕੋਰੋਨਾ ਵਾਇਰਸ ਦੀ ਵੈਕਸੀਨ ਨੂੰ ਲੈਕੇ ਅੱਜ ਦੇਸ਼ ਭਰ ਚ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰ ਦਿਤਾ ਗਿਆ ਹੈ ਅਤੇ ਇਸੇ ਦੇ ਚਲਦੇ ਅੱਜ ਗੁਰਦਾਸਪੁਰ ਵਿੱਚ ਵਿਧਾਇਕ ਬਰਿੰਦਰਮੀਤ ਪਾਹੜਾ ਅਤੇ ਦੀਨਾਨਗਰ ਵਿੱਚ ਕੈਬਿਨੇਟ ਮੰਤਰੀ ਅਰੁਣਾ ਚੋਧਰੀ ਵਲੋਂ ਟੀਕਾਕਰਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਅੱਜ ਪਹਿਲੇ ਗੇੜ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਦੂਜੇ ਗੇੜ ਵਿੱਚ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ

ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਰੁਣਾ ਚੋਧਰੀ ਅਤੇ ਵਿਧਾਇਕ ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿੱਚ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੁਆਤ ਕੀਤੀ ਗਈ ਹੈ ਉਹਨਾਂ ਦਸਿਆ ਕਿ ਗੁਰਦਾਸਪੁਰ ਵਿੱਚ ਅੱਜ ਤਿੰਨ ਸੈਂਟਰਾਂ ਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਪਹਿਲਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ ਅਤੇ 28 ਦਿਨਾਂ ਬਾਅਦ ਦੂਜਾ ਟੀਕਾ ਲਗਾਇਆ ਜਾਵੇਗਾ