ਗੋਲਡਨ ਗੇਟ ਤੋਂ ਦਿੱਲੀ ਮੋਰਚੇ ਲਈ ਜੱਥਾ ਹੋਇਆ ਰਵਾਨਾ

0
178

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਿਸਾਨ ਵਿਰੋਧੀ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅੱਜ ਸਵੇਰੇ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਹਜਾਰਾਂ ਟਰੈਕਟਰ ਟਰਾਲੀਆਂ ਗੋਲਡਨ ਗੇਟ ਅੰਮ੍ਰਿਤਸਰ ਤੋਂ ਗੁਰਬਚਨ ਸਿੰਘ ਚੱਬਾ ਅਗਵਾਈ ਵਿੱਚ ਕੁੰਡਲੀ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਨਾਅਰੇਬਾਜੀ ਕਰਦਿਆਂ ਰਵਾਨਾ ਹੋਇਆ ਇਹ ਹਜਾਰਾਂ ਟਰੈਕਟਰ ਟਰਾਲੀਆਂ 26 ਜਨਵਰੀ ਨੂੰ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਵਿੱਚ ਵੀ ਵੱਡੀ ਪੱਧਰ ਤੇ ਟਰੈਕਟਰਾਂ ਸਮੇਤ ਸ਼ਮੂਲੀਅਤ ਕਰੇ ਗੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਿਸਾਨ ਵਿਰੋਧੀ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰੇਲ ਰੋੋਕੋ ਅੰਦੋਲਨ ਜੰਡਿਆਲਾ ਗੁਰੁ ਗਹਿਰੀ ਮੰਡੀ ਵਿਖੇ ਚੱਲ ਰਿਹਾ ਅੰਦੋਲਨ ਸੂਬਾ ਜਨ ਸਕੱਤਰ ਸਰਵਣ ਸਿੰਘ ਪੰਧੇਰ,ਗੁਰਬਚਨ ਸਿੰਘ ਚੱਬਾ ਅਗਵਾਈ ਵਿੱਚ ਅੱਜ 110ਵੇਂ ਦਿਨ ਵਿੱਚ ਦਾਖਲ ਹੋ ਗਿਆ, ਜੋ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਨਿਰੰਤਰ ਜਾਰੀ ਰਹੇਗਾ, ਅੰਮ੍ਰਿਤਸਰ ਤੋਂ ਗੁਰਬਚਨ ਸਿੰਘ ਚੱਬਾ ਅਗਵਾਈ ਵਿੱਚ ਕੁੰਡਲੀ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਨਾਅਰੇ ਬਾਜੀ ਕਰਦਿਆਂ ਰਵਾਨਾ ਹੋਇਆ, ਆਗੂਆਂ ਨੇ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਹਜਾਰਾਂ ਟਰੈਕਟਰ ਟਰਾਲੀਆਂ ਅੱਜ ਸਵੇਰੇ ਗੋਲਡਨ ਗੇਟ ਅੰਮ੍ਰਿਤਸਰ ਤੋਂ ਗੁਰਬਚਨ ਸਿੰਘ ਚੱਬਾ ਅਗਵਾਈ ਵਿੱਚ ਕੁੰਡਲੀ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ, ਆਗੂਆਂ ਨੇ ਕਿਹਾ, ਕਿ 26 ਜਨਵਰੀ ਨੂੰ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਵਿੱਚ ਵੀ ਵੱਡੀ ਪੱਧਰ ਤੇ ਟਰੈਕਟਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਕਿਸਾਨ ਆਗੂਆਂ ਨੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ਕਿ ਕਿਸਾਨਾਂ ਦੇ ਚਲ ਰਹੇ ਸ਼ਾਂਤਮਈ ਅੰਦੋਲਨ ਨੂੰ ਫੇਲ ਕਰਨ ਲਈ ਭਾਜਪਾ ਸਰਕਾਰ ਵੱਲੋਂ ਕੂਟਨੀਤਕ ਚਾਲਾਂ ਚਲਦਿਆਂ ਹਰਿਆਣਾ ਵਿੱਚ ਭਾਜਪਾ ਵਾਲੀ ਰੈਲੀਆਂ ਕਰਵਾ ਕੇ ਕਿਸਾਨਾਂ ਨੂੰ ਉਕਸਾਉਣਾ ਤੇ ਭੜਕਾਹਟ ਪੈਦਾ ਕਰਨਾ ਹੈ, ਭਾਜਪਾ ਦੀ ਰੈਲੀ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ,ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕਰਨ ਦੀ ਸਖਤ ਨਿੰਦਾ ਕਰਦਿਆਂ ਕਿਹਾ, ਕਿ ਮੋਦੀ ਸਰਕਾਰ ਕਾਰਪੋਰੇਟਾਂ, ਅੰਬਾਨੀਆ, ਅਡਾਨੀ ਦੇ ਹੱਕ ਵਿੱਚ ਖੜ੍ਹੀ ਹੈ ਤੇ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ।ਰੋਜਾਨਾਂ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਰਹੀਆਂ ਹਨ ਪਰ ਮੋਦੀ ਸਰਕਾਰ ਇਹ ਸਭ ਕੁਝ ਦੇਖ ਕੇ ਵੀ ਕਿਸਾਨ ਮਜ਼ਦੂਰ ਮਾਰੂ ਕਾਲੇ ਕਾਨੂੰਨ ਲਾਗੂ ਕਰਨ ਤੇ ਅੜੀ ਹੋਈ ਹੈ।ਕਰਵਾਉਣ ।ਦਿਲੀ ਦੇ ਕੁੰਡਲੀ ਬਾਡਰ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ,ਸਵਿੰਦਰ ਸਿੰਘ ਚੁਤਾਲਾ,ਜਸਬੀਰ ਸਿੰਘ ਪਿੱਦੀ ਦੀ ਅਗਵਾਈ ਵਿੱਚ ਮੋਰਚਾ ਨਿਰੰਤਰ ਜਾਰੀ ਹੈ