ਗ੍ਰਿਫਤਾਰੀਆਂ ਦੇਣ ਪਹੁੰਚਿਆਂ ਆਂਗਣਵਾੜੀ ਵਰਕਰਾਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਗਾਇਆ ਧਰਨਾ

0
186

ਆਂਗਣਵਾੜੀ ਵਰਕਰ ਯੂਨੀਅਨ ਨੇ ਆਪਣੀਆਂ ਹਕੀ ਮੰਗਾਂ ਨੂੰ ਲੈਕੇ ਅੱਜ ਗੁਰਦਾਸਪੁਰ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਅਤੇ ਗ੍ਰਿਫਤਾਰੀਆਂ ਦੇਣ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਅਤੇ ਮੰਗ ਕੀਤੀ ਕਿ ਪ੍ਰੀ ਨਰਸਰੀ ਕਲਾਸਾਂ ਆਂਗਣਵਾੜੀ ਵਰਕਰਾਂ ਨੂੰ ਵਾਪਿਸ ਦਿਤੀਆਂ ਜਾਣ ਅਤੇ ਉਹਨਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਇਸ ਮੌਕੇ ਤੇ ਬੋਲਦੇ ਹੋਏ ਆਂਗਣਵਾੜੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਮੀਟਿੰਗਾਂ ਦੌਰਾਨ ਭਰੋਸਾ ਦਿਵਾਇਆ ਗਿਆ ਸੀ ਕਿ ਪ੍ਰੀ ਨਰਸਰੀ ਕਲਾਸਾਂ ਆਂਗਣਵਾੜੀ ਵਰਕਰਾਂ ਨੂੰ ਹੀ ਦਿਤੀਆਂ ਜਾਣਗੀਆਂ ਪਰ ਅਜਿਆ ਨਹੀਂ ਹੋਇਆ ਜਿਸ ਕਾਰਨ ਅੱਜ ਆਂਗਣਵਾੜੀ ਵਰਕਰਾਂ ਨੇ ਅੱਜ ਪੰਜਾਬ ਭਰ ਵਿਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਹੈ ਜਿਸ ਤਹਿਤ ਅੱਜ ਉਹ ਆਪਣੀਆਂ ਗ੍ਰਿਫਤਾਰੀਆਂ ਦੇਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦਾ ਘਿਰਾਉ ਕੀਤਾ ਅਤੇ ਮੰਗ ਕਿਤੀ ਕੀ ਪ੍ਰੀ ਨਰਸਰੀ ਕਲਾਸਾਂ ਉਹਨਾਂ ਨੂੰ ਵਾਪਿਸ ਕੀਤੀਆਂ ਜਾਣ ਅਤੇ ਤਨਖਾਹਾਂ ਵਿੱਚ ਵਾਧਾ ਕਿਤਾ ਜਾਵੇ