ਚੋਣਾਂ ਜਿੱਤ ਕੇ ਦਿੱਲੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ, ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ

0
202

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਚੋਂ ਜਿੱਤ ਹਾਸਿਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਜਿੱਥੇ ਇਹ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਮੈਂਬਰਾਂ ਨੂੰ ਬੀਬੀ ਜਗੀਰ ਕੌਰ ਅਤੇ ਹੋਰਨਾਂ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੇ ਦਫਤਰ ਵਿਖੇ ਸਨਮਾਨਤ ਕੀਤਾ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਕ ਪਾਸੇ ਸਰਨਾ ਤੇ ਜਾਗੋ ਪਾਰਟੀ ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਵਿੱਚ ਲੱਗੀਆਂ ਹੋਈਆਂ ਸਨ ਲੇਕਿਨ ਸੰਗਤ ਦਾ ਬਹੁਤ ਸਹਿਯੋਗ ਰਿਹਾ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਉੱਥੇ ਜਿੱਤ ਦਿਵਾਈ ਉਦਾਹਰਨ ਦੇ ਤੌਰ ਤੇ ਉਨ੍ਹਾਂ ਨੇ ਕਿਹਾ ਕਿ ਸੱਪ ਤੇ ਸਪੋਲੀਏ ਕੱਠੇ ਹੋ ਕੇ ਉਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਸਨ ਉਨ੍ਹਾਂ ਨੇ ਕਿਹਾ ਕਿ ਸਾਡੀਆਂ ਵੋਟਾਂ ਵੀ ਪੱਚੀ ਤੋਂ ਤੀਹ ਪਰਸੈਂਟ ਰੱਦ ਕਰਵਾ ਦਿੱਤੀਆਂ ਗਈਆਂ ਉਨ੍ਹਾਂ ਨੇ ਕਿਹਾ ਕਿ ਸਾਡੇ ਇੱਕ ਬੂਥ ਦੇ ਉੱਤੋਂ ਚਾਰ ਸੌ ਸੱਠ ਵੋਟਾਂ ਚੋਂ ਚਾਰ ਸੌ ਅਠਾਰਾਂ ਵੋਟਾਂ ਰੱਦ ਕਰਵਾ ਦਿੱਤੀਆਂ ਲੇਕਿਨ ਫਿਰ ਵੀ ਸੰਗਤ ਦਾ ਪਿਆਰ ਇੰਨਾ ਸੀ ਕਿ ਸਾਨੂੰ ਜਿੱਤ ਪ੍ਰਾਪਤ ਹੋਈ ਇਸ ਦੇ ਨਾਲ ਹੀ ਪੱਤਰਕਾਰ ਦੇ ਸਵਾਲ ਤੋਂ ਭੜਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਅਤੇ ਅੱਜ ਕੋਈ ਵੀ ਰਾਜਨੀਤਕ ਪਾਰਟੀ ਦਾ ਬਿਆਨਬਾਜ਼ੀ ਨਹੀਂ ਕਰਾਂਗੇ ਅਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰ ਇਹਨਾਂ ਦੇ ਚੁਨਾਵ ਤੇ ਪ੍ਰਚਾਰ ਕਰਨ ਇਸ ਲਈ ਨਹੀਂ ਪਹੁੰਚੇ ਕਿਉਂਕਿ ਉਨ੍ਹਾਂ ਵੱਲੋਂ ਕੋਰਟ ਵਿਚੋਂ ਇਹ ਕਹਿ ਕੇ ਆਪਣਾ ਸਿੰਬਲ ਬਾਲਟੀ ਲਿਆਂਦਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਧਰਮ ਤੇ ਰਾਜਨੀਤਿਕ ਪਾਰਟੀ ਹੈ ਅਤੇ ਇਸ ਲਈ ਕਿਸੇ ਵੀ ਰਾਜਨੀਤਕ ਨੇਤਾ ਨੂੰ ਪ੍ਰਚਾਰ ਲਈ ਨਹੀਂ ਸੱਦਿਆ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਜੋ ਦਿੱਲੀ ਬਾਰਡਰ ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਖੇਤੀ ਸੁਧਾਰ ਕਾਨੂੰਨ ਰੱਦ ਕਰਵਾਉਣ ਲਈ ਜਿਸ ਨੂੰ ਕਿ ਕੇਂਦਰ ਸਰਕਾਰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਉਥੇ ਉਨ੍ਹਾਂ ਕਿਸਾਨਾਂ ਦਾ ਸਾਡੀ ਦਿੱਲੀ ਕਮੇਟੀ ਵੱਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਚਾਹੇ ਕਿ ਕਿਸਾਨਾਂ ਨੂੰ ਜੇਲ੍ਹ ਦੇ ਵਿੱਚ ਭੇਜਣ ਚ ਉਨ੍ਹਾਂ ਨੇ ਕੋਈ ਕਸਰ ਨਹੀਂ ਛੱਡੀ ਲੇਕਿਨ ਦਿੱਲੀ ਕਮੇਟੀ ਦੇ ਮੈਂਬਰ ਜੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਜਿੱਤੇ ਹਨ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਕਰ ਕੇ ਇਨ੍ਹਾਂ ਕਿਸਾਨਾਂ ਨੂੰ ਜੇਲਾਂ ਚੋਂ ਰਿਹਾਅ ਕਰਵਾਇਆ ਜਾ ਰਿਹਾ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੀਪ ਸਿੱਧੂ ਨੂੰ ਦਿੱਲੀ ਕਮੇਟੀ ਵੱਲੋਂ ਜ਼ਮਾਨਤ ਲਗਾ ਕੇ ਬਾਹਰ ਲਿਆਂਦਾ ਗਿਆ ਅਤੇ ਇਸਦੇ ਨਾਲ ਹੀ ਲੱਖਾ ਸਿਧਾਨਾ ਦੀਵੀ ਐਂਟੀਸਿਪਟੇਰੀ ਬੇਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੀ ਕਰਵਾਈ ਗਈ ਇਹ ਵੀ ਸਾਡੇ ਲਈ ਬਹੁਤ ਵੱਡੀ ਜਿੱਤ ਸੀ ਇੰਨਾ ਕਹਿੰਦੇ ਹੋਏ ਉਹ ਪੱਤਰਕਾਰਾਂ ਦੇ ਸਵਾਲਾਂ ਤੋਂ ਜੁਆਬ ਦੇਣ ਤੋਂ ਇਨਕਾਰ ਕਰਦੇ ਹੋਏ ਫਤਿਹ ਬੁਲਾ ਕੇ ਪ੍ਰੈੱਸ ਕਾਨਫਰੰਸ ਖਤਮ ਕਰਕੇ