ਕੋਰੋਨਾ ਵਾਇਰਸ ਦਾ ਖੌਫ਼ ਜੋ ਕਿ ਪੂਰੀ ਦੁਨੀਆ ਵਿਚ ਫੈਲਿਆ ਹੋਇਆ ਸੀ ਪਰ ਭਾਰਤ ਵਿੱਚ ਇਸ ਦਾ ਖੌਫ਼ ਹੁਣ ਘਟਦਾ ਨਜ਼ਰ ਆ ਰਿਹਾ ਹੈ ਕਿਉਂਕਿ ਭਾਰਤ ਦੇ ਵਿਗਿਆਨੀਆਂ ਨੇ ਕਈ ਹੱਦ ਤਕ ਕੋਰੋਨਾ ਤੇ ਜਿੱਤ ਹਾਸਲ ਕਰ ਰਹੀ ਹੈ।ਭਾਰਤ ਦੇ ਵਿਗਿਆਨੀਆਂ ਨੇ ਕੋਵਿਡ ਵੈਕਸੀਨ ਬਣਾਉਣ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਵੈਕਸੀਨ ਪੰਜਾਬ ਵਿੱਚ ਵੀ ਪਹੁੰਚ ਚੁੱਕੀ ਹੈ ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਸਿਵਲ ਸਰਜਨ ਡਾ ਰੋਹਿਤ ਮਹਿਤਾ ਨੇ ਦੱਸਿਆ ਕਿ ਕੋਵਿਡ ਵੈਕਸੀਨ ਬਣ ਕੇ ਤਰਨਤਾਰਨ ਵੀ ਆ ਗਈ ਹੈ ਤੇ ਇਹ ਸਭ ਤੋਂ ਪਹਿਲਾਂ ਫਰੰਟਲਾਈਨ ਵਰਕਰਾਂ ਨੂੰ ਦਿੱਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਜ਼ਿਲਾ ਤਰਨਤਾਰਨ ਵਿਚ ਤਕਰੀਬਨ 6700 ਦੇ ਕਰੀਬ ਫਰੰਟਲਾਈਨ ਵਰਕਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ 8200 ਕਰੀਬ ਡੋਜ ਭੇਜੀ ਗਈ ਹੈ।ਉਨ੍ਹਾਂ ਦੱਸਿਆ ਕਿ ਜਿਲੇ ਵਿੱਚ 20 ਕਰੀਬ ਸੈੰਟਰ ਬਣਾਏ ਜਾਣਗੇ।