ਟਵੇਰਾ ਗੱਡੀ ਅਤੇ ਮੋਟਰਸਾਈਕਲ ਦੀ ਹੋਈ ਸਿੱਧੀ ਭਿਆਨਕ ਟੱਕਰ ਦੌਰਾਨ ਇਕ ਦੀ ਮੌਤ ਚਾਰ ਜ਼ਖਮੀ

0
213

ਥਾਣਾ ਸਦਰ ਪੱਟੀ ਦੇ ਅਧੀਨ ਪੈਂਦੇ ਪਿੰਡ ਘਰਿਆਲਾ ਦੇ ਨਜ਼ਦੀਕ ਟਵੇਰਾ ਗੱਡੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਇੱਕ ਦੀ ਮੌਤ ਚਾਰ ਜ਼ਖਮੀ ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਥਾਣਾ ਸਦਰ ਪੱਟੀ ਦੇ ਏ ਐਸ ਆਈ ਦਲਬੀਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਅਤੇ ਉਸ ਦੀ ਲੜਕੀ ਮਨਪ੍ਰੀਤ ਕੌਰ ਅਤੇ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਵਾਸੀ ਮਾਲੂਵਾਲ ਭਰਮਾਉਣੀ ਜੋ ਕਿ ਪਿੰਡ ਧਾਰੀਵਾਲ ਕਿਸੇ ਪ੍ਰੋਗਰਾਮ ਤੇ ਆਏ ਹੋਏ ਸੀ ਤਾਂ ਉਸ ਤੋਂ ਬਾਅਦ ਉਹ ਪਿੰਡ ਰਾਜੋ ਕੇ ਆਪਣੇ ਸਹੁਰਿਆਂ ਨੂੰ ਜਾ ਰਿਹਾ ਸੀ ਜਦ ਉਹ ਪਿੰਡ ਘਰਿਆਲਾ ਦੇ ਨਜ਼ਦੀਕ ਪਹੁੰਚਿਆ ਤਾਂ ਪਿੰਡ ਘਰਿਆਲੇ ਵਾਲੀ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਆ ਰਹੀ ਟਵੇਰਾ ਗੱਡੀ ਜਿਸ ਦਾ ਨੰਬਰ ਪੀ ਬੀ B 0 4 K 6325 ਨੇ ਰੌਂਗ ਸਾਈਡ ਆਣ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੇ ਅੱਗੇ ਬੈਠੀ ਮਨਪ੍ਰੀਤ ਕੌਰ ਦੀ ਮੌਕੇ ਤੇ ਮੌਤ ਹੋ ਗਈ ਅਤੇ ਬਾਕੀ ਦੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਪੱਟੀ ਵਿਖੇ ਭੇਜਿਆ ਗਿਆ ਜਿਥੇ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਟਵੈਰਾ ਗੱਡੀ ਦੇ ਡਰਾਈਵਰ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ ਜਦ ਕਿ ਮੋਟਰਸਾਈਕਲ ਤੇ ਟਵੇਰਾ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ