
ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ।
ਮੁੱਖ ਅਫਸਰ ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਰਮੇਸ਼ ਕੁਮਾਰ ਇੰਚਾਰਜ਼ ਪੁਲਿਸ ਚੌਕੀ ਚਾਟੀਵਿੰਡ ਚੌਂਕ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਕੁਲਦੀਪ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 600 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।