ਦਿਲ ਦਹਿਲਾ ਦੇਣ ਵਾਲੀ ਵਾਰਦਾਤ ਪਿਉ ਨੇ ਮਾਰੀ ਪੁੱਤ ਨੂੰ ਗੋਲੀ

0
153

ਨੇੜਲੇ ਪਿੰਡ ਕਿੜੀਆਂ ਵਿਖੇ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਪਿਉ ਪੁੱਤ ਦੇ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ ਜਿਸ ਦੌਰਾਨ ਪਿਉ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ ਤੇ ਗੋਲੀ ਚਲਾ ਦਿੱਤੀ ਪੁੱਤਰ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਦੋਸ਼ੀ ਮੌਕੇ ਤੋ ਫਰਾਰ ਹੋ ਗਿਆ। ਉਧਰ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ ਲਾਸ਼ ਕਬਜਾ ਚ ਲੈ ਕੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਜਾਣਕਾਰੀ ਮੁਤਾਬਿਕ ਪਿੰਡ ਕਿੜੀਆਂ ਦੇ ਰਹਿਣ ਵਾਲੇ ਸੁਬੇਗ ਸਿੰਘ ਦਾ ਆਪਣੇ ਪੁੱਤਰ ਰਾਜਦੀਪ ਸਿੰਘ ਨਾਲ ਘਰ ਚ ਤਕਰਾਰ ਹੋ ਗਿਆ.ਜਿਸ ਦੌਰਾਨ ਸੁਬੇਗ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਚਲਾਈ ਜਿਸ ਦੇ ਲੱਗਣ ਨਾਲ ਰਾਜਦੀਪ ਸਿੰਘ 30 ਦੀ ਮੌਕੇ ਤੇ ਮੌਤ ਹੋ ਗਈ। ਮੌਕੇ ਤੇ ਪੁਲੀਸ ਪਾਰਟੀ ਸਮੇਤ ਪਹੁੰਚੇ ਥਾਣਾ ਚੋਹਲਾ ਸਾਹਿਬ ਦੇ ਮੁਖ ਅਫਸਰ ਯਾਦਵਿੰਦਰ ਸਿੰਘ ਬਰਾੜ ਨੇ ਲਾਸ਼ ਕਬਜੇ ਚ ਲੈ ਕੇ ਕੇਸ ਦਰਜ ਕਰਨ ਤੋ ਬਾਅਦ ਅਗਲੇਰੀ ਆਰੰਭ ਕਰ ਦਿੱਤੀ ਉਧਰ ਦੂਜੇ ਪਾਸੇ ਪੀਡ਼ਤ ਵਿਅਕਤੀ ਦੀ ਪਤਨੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਐੱਸਐੱਸਪੀ ਤੋਂ ਇਨਸਾਫ ਦੀ ਗੁਹਾਰ ਲਾਉਂਦੇ ਕਹਿ ਕੇ ਉਕਤ ਵਿਅਕਤੀ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ