ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਪਹੂਵਿੰਡ ਵੱਲੋਂ ਦਿੱਲੀ ਸੰਘਰਸ਼ ਵਿਚ ਆਪਣੀ ਜਵਾਨ ਗਵਾ ਚੁੱਕੇ ਲੋਕਾਂ ਦੀ ਯਾਦ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਗਿਆ ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਨੂੰ ਲੈ ਕੇ ਜਿਥੇ ਦਿੱਲੀ ਵਿਖੇ ਲਗਾਤਾਰ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਉੱਥੇ ਹੀ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕਰ ਆਪਣੀ ਸੱਤਾ ਦਾ ਹੰਕਾਰ ਪੇਸ਼ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਵੱਲੋਂ ਭਿੱਖੀਵਿੰਡ ਦੇ ਮੇਨ ਚੌਕ ਵਿਖੇ ਕੈਂਡਲ ਮਾਰਚ ਕੱਢ ਕੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਜਦ ਤਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਇਸੇ ਤਰ੍ਹਾਂ ਹੀ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਚਾਹੇ ਉਨ੍ਹਾਂ ਨੂੰ ਕਿੰਨੀਆਂ ਵੀ ਵੱਡੀਆਂ ਕੁਰਬਾਨੀਆਂ ਦੇਣੀਆਂ ਪੈਣ