ਦੁਕਾਨ ਚ’ ਲੱਗੀ ਅੱਗ, ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ ਹੀ ਦੁਕਾਨ ਸੜ ਕੇ ਸੁਆਹ ਹੋਈ

0
163

ਰੈਡੀਮੇਡ ਦੀ ਦੁਕਾਨ ਨੂੰ ਲੱਗੀ ਅੱਗ ਲੱਖਾਂ ਦਾ ਹੋਇਆ ਨੁਕਸਾਨ
ਬੀਤੀ ਰਾਤ ਕਾਦੀਆਂ ਦੇ ਵ੍ਹਾਈਟ ਐਵੇਨਿਊ ਰੋਡ ਤੇ ਸਥਿਤ ਰੈਡੀਮੇਡ ਦੀ ਦੁਕਾਨ ਉੱਤੇ ਲੱਗੀ ਭਿਆਨਕ ਅੱਗ ਲੱਖਾਂ ਦਾ ਹੋਇਆ ਨੁਕਸਾਨ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਗੁਰਪ੍ਰੀਤ ਸਿੰਘ ਗੋਪੀ ਪੱਤਰਕਾਰ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਸ਼ਾਮੀਂ ਸਾਢੇ ਸੱਤ ਵਜੇ ਦੁਕਾਨ ਬੰਦ ਕਰਕੇ ਘਰ ਗਿਆ ਸੀ ਰਾਤ ਕਰੀਬ ਡੇਢ ਵਜੇ ਦੁਕਾਨ ਦੇ ਗੁਆਂਢ ਵਿੱਚੋਂ ਕਿਸੇ ਨੇ ਮੈਨੂੰ ਫੋਨ ਕਰਕੇ ਦੱਸਿਆ ਕਿ ਤੁਹਾਡੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ ਜਦੋਂ ਅਸੀਂ ਆ ਕੇ ਦੇਖਿਆ ਤਾਂ ਦੁਕਾਨ ਨੂੰ ਭਿਆਨਕ ਅੱਗ ਲੱਗੀ ਹੋਈ ਸੀ ਅਸੀਂ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਜਿਨ੍ਹਾਂ ਨੇ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਸੜ ਕੇ ਸੁਆਹ ਹੋ ਚੁੱਕੀ ਸੀ ਉਨ੍ਹਾਂ ਦੱਸਿਆ ਕਿ ਮੇਰਾ ਕਰੀਬ ਦੋ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਮੌਕੇ ਤੇ ਪੁੱਜੇ ਐਸਐਚਓ ਬਲਕਾਰ ਸਿੰਘ ਸਬ ਇੰਸਪੈਕਟਰ ਅਵਤਾਰ ਸਿੰਘ ਅਤੇ ਪੁਲਸ ਪਾਰਟੀ ਨੇ ਸਥਿਤੀ ਦਾ ਜਾਇਜ਼ਾ ਲਿਆ