ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਮੌਕੇ ਹਾਲਾਤ ਤਣਾਅਪੂਰਨ

0
152

ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਦੇ ਸਬੰਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਰਕਰ ਹਲਕਾ ਇੰਚਾਰਜ ਜਸਬੀਰ ਸਿੰਘ ਸੋਹਣ ਸਿੰਘ ਦੀ ਅਗਵਾਈ ਵਿੱਚ ਜਦੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਏ ਤਾਂ ਉਥੇ ਮੌਜੂਦ ਕੁਝ ਕਾਂਗਰਸੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਬੇ ਵਰਕਰਾਂ ਪਾਸੋਂ ਕੁੱਟਮਾਰ ਕਰਕੇ ਨਾਮਜ਼ਦਗੀ ਫਾਈਲਾਂ ਖੋਹ ਕੇ ਪਾੜ ਦਿੱਤੀਆਂ ਗਈਆਂ । ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਲਾਖਣਾ ਨੇ ਸਾਫ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਬੁਖਲਾਹਟ ਵਿੱਚ ਆ ਗਏ ਹਨ ਅਤੇ ਪੁਲਿਸ ਮੂਕ ਦਰਸ਼ਕ ਬਣੀ ਸਭ ਵੇਖ ਰਹੀ ਹੈ । ਉੱਧਰ ਦੂਜੇ ਪਾਸੇ ਜਦੋਂ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਦੀ ਵੀ ਫਾਈਲ ਜਮ੍ਹਾਂ ਨਹੀਂ ਕਰਵਾਓੁਣ ਦਿੱਤੀ ਗਈ ਅਤੇ ਜਦੋ ਸਬੰਧੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਤਾ ਕਾਂਗਰਸ ਪਾਰਟੀ ਵਲੋਂ ਪੁਲਿਸ ਦੀ ਮੌਜੂਦਗੀ ਵਿਚ ਗੋਲੀਆਂ ਚਲਾਈਆਂ ਗਈਆਂ । ਜਿਸ ਦੀ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਪ੍ਰੋ ਵਿਰਸਾ ਸਿੰਘ ਵਲਟੋਹਾ ਨੇ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਪੁਲਿਸ ਦੀ ਇਸ ਢਿੱਲੀ ਕਾਰਗੁਜ਼ਾਰੀ ਤੇ ਵੱਡੇ ਸਵਾਲੀਆ ਚਿੰਨ੍ਹ ਲਗਾਏ ਹਨ । ਇਕੱਤਰ ਹੋਈ ਜਾਣਕਾਰੀ ਅਨੁਸਾਰ ਭਿੱਖੀਵਿੰਡ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਵਿੱਚ ਕੁੱਲ ਤੇਤੀ ਰਾਊਂਡ ਫਾਇਰ ਕੀਤੇ ਗਏ ਹਨ ਅਤੇ ਸੜਕ ਤੇ ਖਲੋਤੀਆਂ ਗੱਡੀਆਂ ਦੀ ਭੰਨਤੋੜ ਵੀ ਕੀਤੀ ਗਈ ਹੈ