ਪਟਨਾ ਸਾਹਿਬ ਗੁਰੂਦੁਆਰਾ ਅਤੇ ਦਿਲੀ ਗੁਰੂਦੁਆਰਾ ਕਮੇਟੀ ਦੇ ਸੀਨੀਅਰ ਮੀਤਪ੍ਰਧਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ

0
164

ਅਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਟਨਾ ਸਾਹਿਬ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਦਿਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾਂ ਵਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ

ਇਸ ਮੌਕੇ ਗਲਬਾਤ ਕਰਦਿਆਂ ਉਹਨਾਂ ਕਿਹਾ ਕਿ 20 ਜਨਵਰੀ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਡੀ ਗਿਣਤੀ ਵਿਚ ਸਮਾਗਮ ਦਾ ਆਯੋਜਨ ਸਰਕਾਰ ਦੀਆ ਹਿਦਾਇਤਾ ਮੁਤਾਬਿਕ ਕੀਤਾ ਜਾਵੇਗਾ।ਅਤੇ ਇਸ ਮੌਕੇ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਬਾਰੇ ਗਲਬਾਤ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੇ ਅੰਨਦਾਤਾ ਦੇ ਹੱਕਾ ਦਾ ਰਾਖਾ ਬਣਦਿਆਂ ਉਹਨਾ ਦੀਆ ਹੱਕੀ ਮੰਗਾਂ ਬਾਰੇ ਵਿਚਾਰ ਕਰਨਾ ਚਾਹੀਦਾ ਹੈ ਤਾ ਜੌ ਆਉਣ ਵਾਲੇ ਸਮੇ ਵਿਚ ਕਿਸਾਨੀ ਅਤੇ ਦੇਸ਼ ਦੇ ਅੰਨਦਾਤਾ ਨੂੰ ਬਚਾਇਆ ਜਾ ਸਕੇ।ਪਰ ਕੁਝ ਸਿਆਸੀ ਪਾਰਟੀਆਂ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਵਾਸਤੇ ਅਤੇ ਆਪਣੀਆ ਸਿਆਸੀ ਰੋਟੀਆਂ ਸੇਕਣ ਲਈ ਸ਼ਾਜਿਸਾ ਰਚ ਰਹੀਆ ਹਨ ਜੌ ਕਿ ਬਹੁਤ ਹੀ ਮੰਦਭਾਗੀ ਗੱਲ ਹੈ ।ਦਿਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਜੋ ਉਪਰਾਲਾ ਕਰ ਰਹੀ ਹੈ