ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਜਿੱਥੇ ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕਰੀਬ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ ਉਥੇ ਹੀ ਜ਼ਿਲਾ ਤਰਨਤਾਰਨ ਦੇ ਪਿੰਡ ਕਲਸੀਆਂ ਖੁਰਦ ਦੇ ਕਿਸਾਨਾਂ ਵੱਲੋਂ ਦਿੱਲੀ ਸੰਘਰਸ਼ ਵਿਚ ਬੈਠੇ ਕਿਸਾਨਾਂ ਨੂੰ ਬਲ ਦੇਣ ਲਈ ਲੋਹੜੀ ਨੂੰ ਕਾਲੇ ਰੂਪ ਵਿੱਚ ਮਨਾਉਣ ਦਾ ਐਲਾਨ ਕਰਦਿਆਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਹੈ। ਜਿਸ ਵਿੱਚ ਕਿਸਾਨਾਂ ਨੇ ਲੋਹੜੀ ਨੂੰ ਕਾਲੇ ਰੂਪ ਦੇ ਵਿੱਚ ਮਨਾਉਣ ਦੇ ਨਾਲ ਨਾਲ ਦਿੱਲੀ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਲੋਹੜੀ ਵਾਲੇ ਦਿਨ ਕੈਂਡਲ ਮਾਰਚ ਕੱਢਣ ਦਾ ਵੀ ਐਲਾਨ ਕੀਤਾ ਹੈ । ਜੋ ਕਿ ਇਸ ਵੀਡੀਓ ਦੇ ਵਾਇਰਲ ਹੁੰਦਿਆਂ ਹੀ ਸਾਡੇ ਪੱਤਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ । ਕੀ ਕਹਿਣਾ ਹੈ ਕਿਸਾਨਾਂ ਦਾ ਦੇਖੋ ਸਾਰੀ ਵਿਸ਼ੇਸ਼ ਰਿਪੋਰਟ