ਪਿੰਡ ਤਿੱਬੜ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

0
287

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ ਇਕ ਪਾਸੇ ਜਿਥੇ ਕਿਸਾਨ ਦਿੱਲੀ ਵਿਚ ਸੰਘਰਸ਼ ਕਰ ਰਹੇ ਹਨ ਉੱਥੇ ਹੀ ਹੁਣ ਪਿੰਡਾਂ ਵਿੱਚ ਵੀ ਇਹਨਾਂ ਕਾਨੂੰਨਾਂ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਗੁਰਦਾਸਪੁਰ ਪਿੰਡ ਤਿਬੜ ਵਿੱਚ ਵੀ ਪਿੰਡ ਵਾਸੀਆਂ ਵਲੋਂ ਕਾਲੇ ਕਾਨੂੰਨਾਂ ਦੇ ਵਿਰੋਧ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਗਿਆ ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਉਹ ਕਿਸੇ ਕੀਮਤ ਤੇ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਇਹਨਾਂ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਹਨ ਜਿਹਨਾਂ ਨੂੰ ਪਿੰਡ ਤਿਬੜ ਦੇ ਲੋਕ ਪੂਰਨ ਸਮਰਥਨ ਕਰਦੇ ਹਨ ਅੱਜ ਉਹਨਾਂ ਵਲੋਂ ਇਕ ਜੱਥਾ ਦਿੱਲੀ ਲਈ ਰਵਾਨਾ ਵੀ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਕੁਝ ਭਾਜਪਾ ਦੇ ਲੋਕ ਬਿਆਨ ਦੇਕੇ ਇਹਨਾਂ ਬਿਲਾ ਨੂੰ ਸਹੀ ਦਸ ਰਹੇ ਹਨ ਪਿੰਡ ਵਾਸੀ ਉਹਨਾ ਲੋਕਾਂ ਦੀ ਕੜੇ ਸ਼ਬਦਾਂ ਵਿਚ ਨਿੰਦਿਆ ਕਰਦੇ ਹਨ