ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨਾ ਸੂਬਾ ਸਰਕਾਰ ਨੂੰ ਪਵੇਗਾ ਭਾਰੀ

0
180

ਸਰਕਾਰੀ ਨੌਕਰੀ ਵਿੱਚ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਵੱਲੋਂ ਪਿਛਲੇ ਲੰਮੇ ਸਮੇਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਲਗਾਤਾਰ ਸ਼ੰਘਰਸ਼ ਕੀਤਾ ਜਾ ਰਿਹਾ ਹੈ. ਜਿਸ ਦੇ ਚਲਦੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਸ਼ੰਘਰਸ਼ ਬਹਾਲ ਕਮੇਟੀ ਵੱਲੋਂ ਸਾਂਝੇ ਤੌਰ ਤੇ ਐਨ.ਪੀ.ਐਸ.ਈ.ਯੂ ਦੇ ਝੰਡੇ ਹੇਠ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਦੀ ਅਗਵਾਈ ਹੇਠ ਅੱਜ ਇਥੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਸਾਹਮਣੇ ਪੰਜਾਬ ਸਰਕਾਰ ਦਾ ਜਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ. ਇਸ ਮੌਕੇ ਤੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਸਗੀਰ ਸਿੰਘ ਭਾਂਗਰ ਜਿਲ੍ਹਾ ਪ੍ਰਧਾਨ, ਨੇ ਐਨ.ਪੀ.ਐਸ. ਪੈਨਸ਼ਨ ਸਕੀਮ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਕੇ ਮੁਲਾਜ਼ਮ ਮਾਰੂ ਨੀਤੀਆਂ ਅਪਨਾਉਣ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ। ਉਕਤ ਆਗੂਆਂ ਨੇ ਕਿਹਾ ਜਥੇਬੰਦੀ ਦੀਆਂ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਕਰ ਵੀ ਸੂਬਾ ਸਰਕਾਰ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਤੇ ਚੁੱਪ ਧਾਰੀ ਹੋਈ ਹੈ. ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੂਬੇ ਨੂੰ ਆਰਥਿਕ ਸੰਕਟ ਵਿੱਚ ਦੱਸ ਰਹੇ ਹਨ।

ਜਦਕਿ ਯੂਨੀਅਨ ਵੱਲੋਂ ਬਹੁਤ ਵਾਰ ਸੁਝਾਅ ਦਿੱਤਾ ਹੈ ਕਿ ਜੇਕਰ ਸੀ.ਪੀ.ਐਫ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਉਦਾ ਜਾਵੇ ਤਾਂ 7000$^ਕਰੋੜ ਰੁਪਏ ਤੋਂ ਜਿਆਦਾ ਪੈਸਾ ਸੂਬਾ ਸਰਕਾਰ ਨੂੰ ਕੇਂਦਰੀ ਪੈਨਸ਼ਨ ਏਜੰਸੀ ਤੋਂ ਵਾਪਿਸ ਆਵੇਗਾ. ਜਿਸ ਨਾਲ ਸੂਬਾ ਸਰਕਾਰ ਦਾ ਆਰਥਿਕ ਸੰਕਟ ਵੀ ਖਤਮ ਹੋਵੇਗਾ ਤੇ ਮੁਲਾਜ਼ਮਾਂ ਦੇ ਮਨ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਬਣੀ ਬੇਭਰੋਸਗੀ ਤੋਂ ਵੀ ਛੁਕਟਾਰਾ ਮਿਲੇਗਾ ਕਿਉਂਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਨੋਟੀਫਿਕੇਸ਼ਨਾਂ ਦੀ ਤਰ੍ਹਾਂ ਮੁਲਾਜ਼ਮਾਂ ਤੇ ਨਵੀਂ ਪੈਨਸ਼ਨ ਸਕੀਮ ਲਾਗੂ ਕਰਕੇ ਉਨ੍ਹਾਂ ਦਾ ਭਵਿੱਖ ਸਰਕਾਰਾਂ ਨੇ ਕਾਰਪੋਰੇਟ ਘਰਾਣਿਆਂ ਕੋਲ ਵੇਚ ਦਿੱਤਾ ਹੈ. ਜਿਸ ਦਾ ਵਿਰੋਧ ਦੇਸ਼$ਸੂਬੇ ਭਰ ਦੇ ਲੱਖਾਂ ਕਰਮਚਾਰੀ ਕਰ ਰਹੇ ਹਨ. ਉਨ੍ਹਾਂ ਅਜੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨਾ ਸੂਬਾ ਸਰਕਾਰ ਨੂੰ ਭਾਰੀ ਪਵੇਗਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਹਾਜ਼ਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਹਰਬਾਜ਼ੀ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ।