ਅੰਮ੍ਰਿਤਸਰ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦੇ ਫੈਜਪੁਰਾ ਚੋਕੀ ਦੀ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਨਵੇਂ ਸਾਲ ਤੇ ਇਲਾਕੇ ਵਿੱਚ ਹੋਇਆ ਚੋਰੀ ਦੀਆਂ ਸ਼ਿਕਾਇਤਾਂ ਮਿਲਨ ਤੇ ਇਨ੍ਹਾਂ ਚੋਰਾਂ ਨੂੰ ਕਾਬੂ ਕਰਨ ਲਈ ਬਣਾਈ ਗਈ ਪੁਲਿਸ ਟੀਮ ਦੇ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਪੁਲਿਸ ਨੇ ਇਨ੍ਹਾਂ ਕੋਲੋਂ ਚੋਰੀ ਕੀਤੇ ਗਏ ਦੋ ਮੋਟਰਸਾਈਕਲ ਤੇ ਪੰਜ ਚੋਰੀ ਕੀਤੇ ਗਏ ਮੋਬਾਈਲ ਫੋਨ ਬਰਾਮਦ ਕੀਤੇ ਪੁਲਿਸ ਵੱਲੋਂ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ, ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ, ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਤੇ ਪਿਹਲਾਂ ਵੀ ਕਈ ਕੇਸ ਦਰਜ ਹਨ, ਤੇ ਹੋਰ ਵੀ ਚੋਰੀ ਦੀ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ