ਫਿਰੋਜ਼ਪੁਰ ‘ਚ ਲਗਾਤਾਰ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ

0
215

ਪੰਜਾਬ ਸੂਬੇ ਅੰਦਰ ਕਾਨੂੰਨ ਵਿਵਸਥਾ ਲਗਾਤਾਰ ਨਾਜ਼ੁਕ ਹੁੰਦੀ ਜਾਰੀ ਹੈ ਜਿੱਥੇ ਦਿਨ ਪ੍ਰਤੀ ਦਿਨ ਕਤਲੋ ਗ਼ਾਰਤ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਉਥੇ ਔਰਤਾਂ ਅਤੇ ਖ਼ਾਸ ਕਰਕੇ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਨੂੰ ਦੋਸ਼ੀਆਂ ਵੱਲੋਂ ਵੱਡੇ ਪੱਧਰ ਤੇ ਅੰਜਾਮ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕ ਨਹੀਂ ਲੱਗ ਰਹੀ। ਬੀਤੇ ਦਿਨੀਂ ਇਕ ਨਸ਼ੇੜੀ ਬਾਪ ਵੱਲੋਂ ਆਪਣੀ ਤਿੰਨ ਸਾਲਾਂ ਦੀ ਬੱਚੀ ਨਾਲ ਬਲਾਤਕਾਰ ਕਰਨ ਦੀ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਸੀ। ਅਜੇ ਉਹ ਮਾਮਲਾ ਠੰਢਾ ਨਹੀਂ ਹੋਇਆ ਕਿ ਇਕ ਹੋਰ ਫਿਰੋਜ਼ਪੁਰ ‘ਚ ਰਹਿਣ ਵਾਲੀ ਨਾਬਾਲਗ ਸਤਾਰਾਂ ਸਾਲ ਦੀ ਪਰਵਾਸੀ ਲੜਕੀ ਨਾਲ ਬਲਾਤਕਾਰ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਪੁਲੀਸ ਅਤੇ ਪੰਜਾਬ ਸਰਕਾਰ ਗੰਭੀਰ ਹੈ ਜਾਂ ਨਹੀਂ ਇਹ ਤਾਂ ਭਵਿੱਖ ਦੱਸੇਗਾ ।