ਬਾਰਾਂ ਸਾਲਾ ਲੜਕੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀਆਂ ਤੇ ਪੁਲਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ

0
131

ਬਾਰਾਂ ਸਾਲਾ ਲੜਕੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀਆਂ ਤੇ ਪੁਲਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਿੱਚ ਪਰਿਵਾਰ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ ਤਰਨਤਾਰਨ ਦੇ ਖੇਮਕਰਨ ਵਿਖੇ ਇਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਪੁਲਸ ਪ੍ਰਸ਼ਾਸਨ ਤੇ ਪਰਿਵਾਰ ਨੇ ਗੰਭੀਰ ਦੋਸ਼ ਲਾਏ ਹਨ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਦੀ ਮਨਜੀਤ ਕੌਰ ਅਤੇ ਉਸ ਦੀ ਬਾਰਾਂ ਸਾਲ ਲਡ਼ਕੀ ਸੁਮਨਦੀਪ ਕੌਰ ਅਤੇ ਉਸਦੇ ਲੜਕੇ ਗੁਰਵੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਸੁਮਨਦੀਪ ਕੌਰ ਘਰ ਵਿੱਚ ਇਕੱਲੀ ਸੀ ਅਤੇ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦਾ ਇੱਕ ਲੜਕਾ ਉਸ ਨਾਲ ਛੇੜਛਾੜ ਕਰਦਾ ਰਹਿੰਦਾ ਸੀ ਅਤੇ ਉਸ ਦੀ ਲੜਕੀ ਜਦ ਬਾਹਰ ਜਲਦੀ ਤਾਂ ਉਸ ਨੂੰ ਰਸਤੇ ਵਿਚ ਰੋਕ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਰਹਿੰਦਾ ਸੀ

ਜਿਸ ਨੂੰ ਲੈ ਕੇ ਉਹ ਆਪਣੇ ਇੱਜ਼ਤ ਦੇ ਡਰ ਤੋਂ ਉਕਤ ਵਿਅਕਤੀ ਦੇ ਘਰ ਜਾ ਕੇ ਉਸ ਨੂੰ ਐਸਾ ਕਰਨ ਤੋਂ ਰੋਕਦੇ ਸਨ ਪਰ ਉਕਤ ਵਿਅਕਤੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ ਅਤੇ ਹੁਣ ਜਦ ਉਨ੍ਹਾਂ ਦੇ ਲੜਕੇ ਗੁਰਪ੍ਰੀਤ ਸਿੰਘ ਨੇ ਉਸ ਨੂੰ ਐਸਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਇਕੱਤਰ ਹੋ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਪੀਡ਼ਤ ਪਰਿਵਾਰ ਨੇ ਦੱਸਿਆ ਕਿ ਇਹ ਸਾਰੀ ਘਟਨਾ ਸਬੰਧੀ ਉਨ੍ਹਾਂ ਵੱਲੋਂ ਥਾਣਾ ਖੇਮਕਰਨ ਵਿਖੇ ਲਿਖਤੀ ਦਰਖਾਸਤਾਂ ਦੇ ਕੇ ਅਤੇ ਮੈਡੀਕਲ ਦੀਆਂ ਰਿਪੋਰਟਾਂ ਵੀ ਦਿੱਤੀਆਂ ਹੋਈਆਂ ਹਨ ਪਰ ਪੁਲਸ ਪ੍ਰਸ਼ਾਸਨ ਸਿਆਸੀ ਸ਼ਹਿ ਤੇ ਕੋਈ ਕਾਰਵਾਈ ਨਹੀਂ ਕਰ ਰਿਹਾ ਪੀਡ਼ਤ ਪਰਿਵਾਰ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਸਿਆਸੀ ਸ਼ਹਿ ਤੇ ਕੋਈ ਕਾਰਵਾਈ ਨਹੀਂ ਕਰ ਰਿਹਾ ਜਿਸ ਕਰਕੇ ਉਹ ਮਜਬੂਰ ਹੋ ਕੇ ਆਪਣੇ ਬਾਰਾਂ ਸਾਲ ਦੀ ਧੀ ਦੀ ਇੱਜ਼ਤ ਬਚਾਉਣ ਦੀ ਖਾਤਰ ਥਾਣੇ ਦੇ ਬੂਹੇ ਸਾਹਮਣੇ ਜ਼ਹਿਰੀਲੀ ਦਵਾਈ ਪੀ ਕੇ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੇ ਜਿਸ ਦਾ ਜ਼ਿੰਮੇਵਾਰ ਖੇਮਕਰਨ ਦਾ ਪੁਲਸ ਪ੍ਰਸ਼ਾਸਨ ਹੋਵੇਗਾ

ਉਧਰ ਜਦ ਇਸ ਸਬੰਧੀ ਥਾਣਾ ਖੇਮਕਰਨ ਦੇ ਐੱਸ ਐੱਚ ਓ ਜਗਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਸ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ