ਭਿਆਨਕ ਹਾਦਸੇ ਚ’ 2 ਲੋਕਾਂ ਦੀ ਮੌਤ

0
296

ਬੀਤੀ ਰਾਤ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਦੇ ਨਜਦੀਕ 2 ਟਰੱਕਾਂ ਦੀ ਆਪਸ ਵਿੱਚ ਟੱਕਰ ਹੋ ਗਈ ਜਿਸ ਦੌਰਾਨ 2 ਡਰਾਇਵਰਾਂ ਦੀ ਮੌਤ ਹੋ ਗਈ। ਜਿਨ੍ਹਾਂ ਦੀ ਪਹਿਚਾਣ ਜਸਵੰਤ ਸਿੰਘ ਜੱਸਾ ਪੁੱਤਰ ਸਿੰਗਾਰਾ ਸਿੰਘ ਵਾਸੀ ਪੋਜੋ ਕੇ ਉਤਾੜ ਥਾਣਾ ਮਮਦੋਟ ਅਤੇ ਹਰਪ੍ਰੀਤ ਸਿੰਘ ਹੈਪੀ ਪੁੱਤਰ ਸਿੰਦਰ ਸਿੰਘ ਵਾਸੀ ਟਿਵਾਣਾ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੇ ਅਗਲੇ ਹਿੱਸੇ ਚਕਨਾਚੂਰ ਹੋ ਗਏ ਅਤੇ ਪਰਖੱਚੇ ਦੂਰ-ਦੂਰ ਤੱਕ ਜਾ ਡਿੱਗੇ ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੇਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਚਾਲਕਾਂ ਤੋਂ ਇਲਾਵਾ ਸਹਾਇਕ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਫਿਰੋਜ਼ਪੁਰ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।