ਕਿਸਾਨ ਅੰਦੋਲਨ ਵਿਚ ਹਿੱਸਾ ਪਾਉਣ ਲਈ ਤਰਨਤਾਰਨ ਤੋਂ ਮਿੰਨੀ ਬੱਸ ਯੂਨੀਅਨ ਦੀ ਅਗਵਾਈ ਵਿਚ ਟ੍ਰਾਂਸਪੋਟਰਾਂ ਦਾ ਜਥਾ ਦਿੱਲੀ ਹੋਇਆ ਰਵਾਨਾ
ਐਂਕਰ-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਉੱਥੇ ਹੀ 26 ਦਿਨਾਂ ਤੋਂ ਕਿਸਾਨਾਂ ਵਲੋਂ ਦਿੱਲੀ ਵਿਖੇ ਬੈਠ ਕੇ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਉਕਤ ਅੰਦੋਲਨ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਤਰਨਤਾਰਨ ਦੇ ਟ੍ਰਾਂਸਪੋਟਰ ਵੀ ਕਿਸਾਨ ਅੰਦੋਲਨ ਵਿਚ ਹਿੱਸਾ ਪਾਉਣ ਲਈ ਦਿੱਲੀ ਲਈ ਮਿੰਨੀ ਬੱਸ ਯੂਨੀਅਨ ਦੀ ਅਗਵਾਈ ਹੇਠ ਰਵਾਨਾ ਹੋਏ। ਇਸ ਮੌਕੇ ਟ੍ਰਾਂਸਪੋਟਰਾਂ ਨੇ ਉਕਤ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਤੇ ਹਰ ਹਫਤੇ ਇਕ ਗੱਡੀ ਲੈ ਕੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣਗੇ ਅਤੇ ਕਿਸਾਨਾਂ ਨੂੰ ਮੁਫਤ ਬੱਸਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ।