ਵੋਟਰ ਜਾਗਰੂਕਤਾ ਸੰਬੰਧੀ ਪ੍ਰਚਾਰ ਵੈੱਨ ਰਵਾਨਾ

0
185

ਮੋਗਾ, 25 ਜਨਵਰੀ (2021)-ਯੋਗ ਵਿਅਕਤੀਆਂ ਨੂੰ ਵੋਟਰ ਬਣਨ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਪ੍ਰਚਾਰ ਵੈਨਾਂ ਤਿਆਰ ਕਰਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜੀਆਂ ਗਈਆਂ ਹਨ। ਜ਼ਿਲ੍ਹਾ ਮੋਗਾ ਵਿੱਚ ਪਹੁੰਚੀ ਵੈਨ ਨੂੰ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਦਰਸ਼ੀ ਨੇ ਦੱਸਿਆ ਕਿ ਐੱਲ. ਈ. ਡੀ. ਸਕਰੀਨ ਅਤੇ ਆਡੀਓ ਵੀਡੀਓ ਸਹੂਲਤ ਨਾਲ ਲੈੱਸ ਇਹ ਵੈਨ ਸ਼ਹਿਰ ਮੋਗਾ ਦੇ ਵੱਖ ਵੱਖ ਖੇਤਰਾਂ ਵਿੱਚ ਜਾਗਰੂਕਤਾ ਫੈਲਾਏਗੀ। ਉਨਾਂ ਅਪੀਲ ਕੀਤੀ ਕਿ ਜਿਨਾਂ ਲੋਕਾਂ ਨੇ ਆਪਣੇ ਆਪ ਨੂੰ ਵੋਟਰ ਵਜੋਂ ਅਜੇ ਤੱਕ ਰਜਿਸਟਰ ਨਹੀਂ ਕਰਵਾਇਆ ਉਹ ਪਹਿਲਾਂ ਆਪਣਾ ਨਾਮ ਦਰਜ ਕਰਵਾਉਣ ਤਾਂ ਜੋ ਉਹ ਭਵਿੱਖ ਦੀਆਂ ਚੋਣਾਂ ਵਿੱਚ ਵੋਟ ਪਾਉਣ ਦੇ ਯੋਗ ਹੋ ਸਕਣ। ਉਹਨਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾ ਕੇ ਆਪਣੀ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਕਰਨਾ ਚਾਹੀਦਾ ਹੈ। ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨਾਲ ਹੀ ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਚੋਣ ਸ੍ਰ ਬਰਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ