Site icon Live Bharat

ਸ਼ਰਧਾ ਅਤੇ ਉਲਾਸ ਦੇ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸ਼ਰਧਾ ਅਤੇ ਉਲਾਸ ਦੇ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ
YouTube video player

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਦੇ ਸਿੱਖ ਸੰਗਤਾਂ ਨੂੰ ਦਿੱਤੀ ਗਈ ਮੁਬਾਰਕਬਾਦ

 

ਮੀਰੀ ਪੀਰੀ ਦੇ ਮਾਲਕ ਅਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅੱਜ ਗੁਰੂ ਗੱਦੀ ਦਿਵਸ ਹੈ ਅਤੇ ਉਨ੍ਹਾਂ ਦਾ ਜਨਮ ਸਥਾਨ ਅੰਮ੍ਰਿਤਸਰ ਵਿੱਚ ਹੀ ਵਡਾਲੀ ਵਿੱਚ ਹੋਇਆ ਸੀ ਉੱਥੇ ਹੀ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ ਉੱਥੇ ਹੀ ਢਾਡੀ ਜਥਿਆਂ ਵੱਲੋਂ ਗੁਰੂ ਜੀ ਦੇ ਜੀਵਨੀ ਬਾਰੇ ਸ਼ਰਧਾਲੂਆਂ ਨੂੰ ਜਾਗਰੂਕ ਕੀਤਾ

ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਵਿੱਚ ਹੋਇਆ ਸੀ ਅਤੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਹੈ ਅਤੇ ਉਨ੍ਹਾਂ ਵੱਲੋ 1609 ਵਿੱਚ ਸ਼੍ਰੀ ਅਕਾਲ ਤਖ੍ਤ ਸਾਹਿਬ ਕੀ ਸ੍ਥਾਪਨਾ ਕਰ ਸਿੱਖਾਂ ਨੂੰ ਆਪਣੇ ਹੱਕਾਂ ਲਈ ਅਤੇ ਸੱਚ ਲਈ ਲੜਨ ਲਈ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਦੀ ਧਾਰਨਾ ਵੀ ਕੀਤੀ ਗਈ ਸੀ ਅਤੇ ਸਿੱਖ ਕੌਮ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਕਿਸੇ ਵੀ ਹੁਕਮਨਾਮੇ ਹੁਕਮਨਾਮੇ ਦੀ ਆਪਣੀ ਜਾਨ ਦੇ ਕੇ ਇੰਨ ਬਿੰਨ ਪਾਲਣਾ ਕਰਨ ਦੀ ਕੋਸ਼ਿਸ਼ ਕਰਦੇ ਹਨ ਉੱਥੇ ਹੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਸਿੱਖ ਕੌਮ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰ ਗੱਦੀ ਦਿਵਸ  ਦੀ ਮੁਬਾਰਕਬਾਦ ਦਿੱਤੀ ਗਈ ਉੱਥੇ ਹੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨੁਮਾਇੰਦਿਆਂ ਨੂੰ ਸਨਮਾਨਤ ਵੀ ਕੀਤਾ ਗਿਆ ਜਿਸ ਵਿੱਚ ਗਿਆਨੀ ਜਗਤਾਰ ਸਿੰਘ ਵੀ ਹਾਜ਼ਰ ਰਹੇ  ਉੱਥੇ ਹੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ ਅਤੇ ਹੱਕ ਸੱਚ ਲਈ ਆਵਾਜ਼ ਚੁੱਕਣ ਦੀ ਵੀ ਜ਼ਰੂਰਤ ਹੈ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸੇ ਕਰਕੇ ਹੀ ਮੀਰੀ ਤੇ ਪੀਰੀ ਦਾ ਸਿਧਾਂਤ ਲਾਗੂ ਕੀਤਾ ਸੀ ਅਤੇ ਜੇਕਰ ਜ਼ੁਲਮ ਕਰਨਾ ਗ਼ਲਤ ਹੈ ਤਾਂ ਜ਼ੁਲਮ ਸਹਿਣਾ ਵੀ ਬਹੁਤ ਵੱਡਾ ਜੁਰਮ ਹੈ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸੇ ਨੂੰ ਦੇਖਦੇ ਹੋਏ ਹੀ ਮੀਰੀ ਪੀਰੀ ਦੇ ਸਿਧਾਂਤ ਦੀ ਸਿਧਾਂਤ ਲਾਗੂ ਕੀਤਾ ਸੀ।

Exit mobile version