ਸ਼ਾਤਿਰ ਚੋਰ ਸ਼ਟਰ ਤੋੜ, ਉਡਾ ਲੈ ਗਏ ਦੁਕਾਨ ਦਾ ਸਮਾਨ

0
261

ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਜੌਹਲ ਢਾਏ ਵਾਲਾ ਵਿਖੇ ਇਕ ਰੈਡੀਮੇਡ ਕੱਪੜੇ ਦੀ ਦੁਕਾਨ ਤੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ਧਰਮਪਾਲ ਪੁੱਤਰ ਤਰਲੋਕ ਸਿੰਘ ਵਾਸੀ ਲੁਹਾਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਆਪਣੀ ਦੁਕਾਨ ਬੰਦ ਕਰਕੇ ਚਲੇ ਗਏ ਸਨ ਤਾਂ ਜਦ ਉਨ੍ਹਾਂ ਨੇ ਸਵੇਰੇ ਆਣ ਕੇ ਵੇਖਿਆ ਤਾਂ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਸੀ ਅਤੇ ਦੁਕਾਨ ਦੇ ਵਿਚੋਂ ਇੱਕ ਲੱਖ ਦੇ ਕਰੀਬ ਰੈਡੀਮੇਡ ਕੱਪੜਾ ਚੋਰੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਪੁਲੀਸ ਥਾਣਾ ਵਿਖੇ ਦੇ ਦਿੱਤੀ ਗਈ ਹੈ ਜ਼ਿਕਰਯੋਗ ਹੈ ਕਿ ਇਲਾਕੇ ਵਿੱਚ ਨਿੱਤ ਹੁੰਦੀਆਂ ਚੋਰੀਆਂ ਤੋਂ ਦੁਖੀ ਦੁਕਾਨਦਾਰਾਂ ਨੇ ਦੱਸਿਆ ਕਿ ਪਿੰਡ ਜੌਹਲ ਢਾਏ ਵਾਲਾ ਵਿਖੇ ਲਗਾਤਾਰ ਚੋਰੀਆਂ ਦਾ ਸਿਲਸਿਲਾ ਜਾਰੀ ਹੈ ਅਤੇ ਲਗਾਤਾਰ ਦੁਕਾਨਾਂ ਦੇ ਸ਼ਟਰ ਤੋੜ ਕੇ ਦੁਕਾਨਾਂ ਵਿੱਚੋਂ ਸਾਮਾਨ ਚੋਰੀ ਕੀਤਾ ਜਾ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਚੋਰਾਂ ਨੂੰ ਫੜਨ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਐਸਐਸਪੀ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਰਾਂ ਨੂੰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਨਿੱਤ ਦਿਨ ਹੁੰਦੀਆਂ ਚੋਰੀਆਂ ਤੋਂ ਨਿਜਾਤ ਮਿਲ ਸਕੇ