ਸੀ.ਆਈ.ਏ ਸਟਾਫ ਵੱਲੋ 60 ਗ੍ਰਾਮ ਹੈਰੋਇੰਨ ਸਮੇਤ 02 ਕਾਬੂ।

0
70

ਮੁਕੱਦਮਾ ਨੰਬਰ 21 ਮਿਤੀ 02-03-2023 ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ, ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ।
ਗ੍ਰਿਫਤਾਰ ਦੋਸ਼ੀ:- 1. ਰਵੀ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਨੇੜੇ ਚਰਚ, ਭਾਈ ਮੰਝ ਸਿੰਘ ਰੋਡ, ਅੰਮ੍ਰਿਤਸਰ।
2. ਜਗਮੋਹਨ ਸਿੰਘ ਉਰਫ ਮਿੱਠੂ ਪੁੱਤਰ ਨਰਿੰਦਰ ਸਿੰਘ ਵਾਸੀ ਗਲੀ ਨੰਬਰ 04 ਮਿਸ਼ਰਾ ਸਿੰਘ ਕਲੋਨੀ, ਅੰਮ੍ਰਿਤਸਰ ਹਾਲ ਪਿੰਡ ਗਿੱਲਵਾਲੀ, ਤਰਨ-ਤਾਰਨ ਰੋਡ, ਅੰਮ੍ਰਿਤਸਰ।
ਬ੍ਰਾਮਦਗੀ:- 60 ਗ੍ਰਾਮ ਹੈਰੋਇੰਨ।
ਇੰਚਾਰਜ਼ ਸੀ.ਆਈ.ਏ ਸਟਾਫ, ਅੰਮ੍ਰਿਤਸਰ ਸ਼ਹਿਰ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਰਵੀ ਸਿੰਘ ਅਤੇ ਜਗਮੋਹਨ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 60 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਇਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।