ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਹੀ ਕਿਸਾਨ ਦਿੱਲੀ ਵੱਲ ਨੂੰ ਵਧ ਰਹੇ ਨੇ ਜਿਸ ਦੇ ਮੱਦੇਨਜ਼ਰ ਅੱਜ ਇੱਕ ਵਾਰ ਫਿਰ ਤੋਂ ਭਾਰੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਏਕਤਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਵੱਲ ਰਵਾਨਗੀ ਦਿੱਤੀ ਗਈ ਰਵਾਨਗੀ ਲੈਣ ਤੋਂ ਪਹਿਲਾਂ ਕਿਸਾਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਦਿੱਲੀ ਵੱਲ ਨੂੰ ਤਿਆਰੀ ਕੀਤੀ ਗਈ, ਜੇਕਰ ਗੱਲ ਕੀਤੀ ਜਾਵੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਤੇ ਉਨ੍ਹਾਂ ਨੇ ਦੱਸਿਆ, ਕਿ ਕਿਸਾਨ ਮਾਰੂ ਨੀਤੀਆਂ ਕਾਨੂੰਨਾਂ ਦੇ ਖ਼ਿਲਾਫ਼ ਅੱਜ ਇਕ ਵੱਡਾ ਜਥਾ ਦਿੱਲੀ ਵੱਲ ਨੂੰ ਰਵਾਨਾ ਹੋ ਰਿਹਾ ਹੈ ਜੋ ਕਿ ਪੰਜਾਬ ਦਾ ਬਾਰਡਰ ਟੱਪ ਕੇ ਹੀ ਰਾਤ ਰੁਕੇਗਾ ਉਹਨਾਂ ਨੇ ਦੱਸਿਆ, ਕਿ ਅਸੀਂ ਲੰਮੇ ਸਮੇਂ ਤੋਂ ਇਹ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਕਹਿ ਰਿਹਾਂ ਲੈ ਕੇ ਕੇਂਦਰ ਸਰਕਾਰ ਦੇ ਕੰਨਾਂ ਉੱਤੇ ਜੂੰ ਨਹੀਂ ਸਰਕ ਰਹੀ ਉੱਥੇ ਹੀ ਸਰਵਨ ਸਿੰਘ ਪੰਧੇਰ ਜਦੋਂ ਪੁੱਛਿਆ ਗਿਆ, ਕਿ ਕਈ ਰਾਜਨੀਤਕ ਪਾਰਟੀਆ ਵੱਲੋਂ ਉਨ੍ਹਾਂ ਉੱਤੇ ਇਲਜ਼ਾਮ ਲਗਾ ਰਹੀਆਂ ਨੇ, ਕਿ ਉਨ੍ਹਾਂ ਨੂੰ ਫੰਡਿੰਗ ਜੋ ਹੈ ਉਹ ਚਾਈਨਾ ਅਤੇ ਪਾਕਿਸਤਾਨ ਦੌਰੇ ਉੱਤੇ ਬੋਲਦਿਆਂ ਉਨ੍ਹਾਂ ਕਿਹਾ, ਕਿ ਭਾਰਤੀ ਜਨਤਾ ਪਾਰਟੀ ਇਸ ਤੋਂ ਇਲਾਵਾ ਕੋਈ ਵੀ ਕੁਝ ਉਹ ਇਹੋ ਜਿਹੇ ਕੋਝੀਆਂ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਹੇ ਅਤੇ ਨਾ ਹੀ ਅਸੀਂ ਇਨ੍ਹਾਂ ਦੀ ਗੱਲ ਨੂੰ ਬਹੁਤਾ ਗ਼ੌਰ ਕਰਦੇ ਹਾਂ, ਉਦੋਂ ਉਨ੍ਹਾਂ ਨੇ ਕਿਹਾ, ਕਿ ਅਸੀਂ ਛੇ ਛੇ ਮਹੀਨੇ ਦਾ ਰਾਸ਼ਨ ਅਤੇ ਸਾਮਾਨ ਲੈ ਕੇ ਦਿੱਲੀ ਵੱਲ ਜਾ ਰਹੇ ਹਾਂ ਅਤੇ ਦਿੱਲੀ ਫ਼ਤਿਹ ਕਰਕੇ ਹੀ ਪਰਤਾਂਗੇ