ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਵਿਚ ਹਾਜਰੀ ਭਰਨ ਲਈ ਪਹੁੰਚੇ ਸਨ। ਜਿਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ।
ਇਸ ਮੌਕੇ ਉਹਨਾਂ ਵਲੌ ਮੀਡੀਆ ਨਾਲ ਦੂਰੀ ਬਣਾਈ ਰਖੀ ਗਈ ਉਹਨਾਂ ਵਲੌ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਾ ਦਿੰਦੇ ਹੋਏ ਮੀਡੀਆ ਨੂੰ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਦਾ ਜੈਕਾਰਾ ਲਗਾ ਕੇ ਚਲੇ ਗਏ ।