Site icon Live Bharat

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਨਸ਼ੇ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਦੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ, ਜਦੋਂ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੇ ਦੌਰਾਨ ਇੱਕ ਵਿਅਕਤੀ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤੇ ਉਸ ਕੋਲੋ 800 ਨਸ਼ੇ ਦੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ, ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਰਾਹੁਲ ਨਾਮ ਦਾ ਵਿਅਕਤੀ ਜੋ ਕਿ ਕੋਟ ਖਾਲਸਾ ਇਲਾਕੇ ਦਾ ਰਿਹਣ ਵਾਲਾ ਹੈ ਇਸਨੂੰ ਪ੍ਰੀਤ ਨਗਰ ਇਲਾਕੇ ਤੋਂ 800 ਨਸ਼ੀਲੇ ਕੈਪਸੂਲਾਂ ਦੇ ਨਾਲ ਕਾਬੂ ਕੀਤਾ, ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਸਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸਦੇ ਨਾਲ ਹੋਰ ਕੌਣ ਕੌਣ ਇਸ ਧੰਦੇ ਵਿੱਚ ਸ਼ਾਮਿਲ ਹੈ, ਇਹ ਸਾਰਾ ਮਾਲ ਕਿਸ ਕੋਲੋ ਲਿੰਦਾ ਹੈ ਇਸਦਾ ਪਤਾ ਲਗਾਇਆ ਜਾ ਸਕੇ

Exit mobile version