Site icon Live Bharat

ਕਾਲਜੀ ਸਟੂਡੈਂਟਸ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਕਿਸਾਨਾਂ ਦੇ ਹੱਕ ਵਿਚ ਕੀਤਾ ਰੋਸ ਪ੍ਰਦਰਸ਼ਨ

ਇਕ ਪਾਸੇ ਦਿੱਲੀ ਬਾਰਡਰ ਤੇ ਲਗਪਗ ਅੱਠ ਮਹੀਨਿਆਂ ਤੋਂ ਬੈਠੇ ਕਿਸਾਨ ਜਥੇਬੰਦੀਆਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਲੱਗੀਅਾਂ ਹੋੲੀਅਾਂ ਹਨ ਦੂਜੇ ਪਾਸੇ ਹਰ ਵਰਗ ਦੇ ਆਦਮੀ ਵੱਲੋਂ ਕਿਸਾਨਾਂ ਦਾ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਗੱਲ ਕਰੀਏ ਕਾਲਜੀ ਸਟੂਡੈਂਟਸ ਦੀ ਤਾਂ ਹੁਣ ਉਨ੍ਹਾਂ ਵੱਲੋਂ ਵੀ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਖੜ੍ਹ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬੈਨਰ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡੇ ਨਾਲ ਅੱਜ ਕਾਲਜ ਵਿਚ ਪਡ਼੍ਹਨ ਵਾਲੇ ਸਟੂਡੈਂਟਸ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਲਜ ਦੀ ਪੜ੍ਹਾਈ ਹੋਣ ਕਰ ਕੇ ਉਨ੍ਹਾਂ ਵੱਲੋਂ ਲਗਾਤਾਰ ਦਿੱਲੀ ਬਾਰਡਰ ਤੇ ਜਾ ਕੇ ਸਮਰਥਨ ਨਹੀਂ ਦਿੱਤਾ ਜਾ ਸਕਦਾ ਲੇਕਿਨ ਉਹ ਕਿਸਾਨਾਂ ਦੇ ਨਾਲ ਹਨ ਇਸ ਲਈ ਅੱਜ ਉਹ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਖੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਕਿਸਾਨਾਂ ਦਾ ਸਾਥ ਦੇਈਏ ਨਾਲ ਹੀ ਕਾਲਜੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਗਰ ਜ਼ਰੂਰਤ ਪਈ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਦਿੱਲੀ ਬਾਰਡਰ ਤੇ ਜਾ ਕੇ ਕਿਸਾਨਾਂ ਦਾ ਬੈਠ ਕੇ ਵੀ ਉਨ੍ਹਾਂ ਦਾ ਸਮਰਥਨ ਦੇਣਗੇ YouTube video player

Exit mobile version