ਕੋਵਿਡ ਦੇ ਚਲਦਿਆਂ ਤਨਖਾਹ ਨਾ ਮਿਲਣ ਦੇ ਕਾਰਨ ਅਧਿਆਪਕਾਂ ਨੇ ਲਗਾਇਆ ਸਕੂਲ ਦੇ ਸਾਹਮਣੇ ਧਰਨਾ

0
391

ਜਲਾਲਾਬਾਦ ਸ਼ਹਿਰ ਦੇ ਨਾਮੀ ਸਿਵਾਲਿਕ ਸਕੂਲ ਦੇ ਅਧਿਆਪਕਾਂ ਅਤੇ ਮੈਨੇਜਮੈਂਟ ਵਿਚਕਾਰ ਰੜਕਾ ਲਗਾਤਾਰ ਵਧਦਾ ਜਾ ਰਿਹਾ ਹੈ। ਸਕੂਲੀ ਅਧਿਆਪਕਾਂ ਵੱਲੋਂ ਅੱਜ ਦੂਜੀ ਵਾਰ ਫਿਰ ਤੋਂ ਮੈਨੇਜਮੈਂਟ ਦੇ ਖਿਲਾਫ ਸ਼ਾਂਤਮਈ ਤਰੀਕੇ ਨਾਲ ਸਕੂਲ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰ ਆਪਣੇ ਬਕਾਇਆ ਤਨਖਾਹਾਂ ਦੀ ਮੰਗ ਕੀਤੀ ਗਈ। ਧਰਨੇ ਤੇ ਬੈਠੇ ਅਧਿਆਪਕਾਂ ਨੇ ਦੋਸ਼ ਲਗਾਇਆ ਸਕੂਲ ਵੱਲੋਂ ਬੱਚਿਆਂ ਦੀ ਪੂਰੀ ਫੀਸ ਲਈ ਜਾਰੀ ਹੈ ਪਰ ਉਨ੍ਹਾਂ ਨੂੰ ਪੂਰੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਧਰਨੇ ਵਿਚ ਪੁਰਸ਼ ਅਧਿਆਪਕ ਅਤੇ ਨਾਲ ਮਹਿਲਾ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਸਕੂਲ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਸਿਰਫ 40% ਤਨਖ਼ਾਹ ਦੇਣ ਦੀ ਗੱਲ ਕਰ ਰਿਹਾ ਹੈ ਜਦ ਕਿ ਬੱਚਿਆਂ ਕੋਲੋਂ ਪੂਰੀਆਂ ਫੀਸਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਦਰਾਂ ਦਿਨ ਪਹਿਲਾਂ ਵੀ ਸਕੂਲ ਅੱਗੇ ਧਰਨਾ ਦਿੱਤਾ ਗਿਆ ਸੀ ਜਿਸ ਵਿੱਚ ਮੈਨੇਜਮੈਂਟ ਵੱਲੋਂ ਇਕ ਹਫ਼ਤੇ ਅੰਦਰ ਮਸਲਾ ਹੱਲ ਕਰ ਦੇਣ ਦੀ ਗੱਲ ਆਖ ਧਰਨਾ ਚੁਕਵਾ ਦਿੱਤਾ ਗਿਆ ਸੀ ਪਰ ਅੱਜ ਪੰਦਰਾਂ ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਮੈਨੇਜਮੈਂਟ ਨੇ ਸਾਨੂੰ ਪੂਰੀਆਂ ਤਨਖ਼ਾਹਾਂ ਦੇਣ ਬਾਰੇ ਵਿਸ਼ਵਾਸ ਨਹੀਂ ਦੁਆਇਆ ਹੈ।