Site icon Live Bharat

ਥਾਣਾ ਸੀ-ਡਵੀਜ਼ਨ ਦੀ ਚੌਕੀ ਚਾਟੀਵਿੰਡ ਚੌਂਕ ਵੱਲੋ 600 ਗ੍ਰਾਮ ਅਫੀਮ ਸਮੇਤ 01 ਕਾਬੂ।

ਗ੍ਰਿਫਤਾਰ ਦੋਸ਼ੀ:- ਕੁਲਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗਲੀ ਨੰਬਰ 01, ਫਰੈਂਡਜ਼ ਐਵੀਨਿਊ, ਮਜੀਠਾ ਰੋਡ, ਅੰਮ੍ਰਿਤਸਰ। ਬ੍ਰਾਮਦਗੀ:- 600 ਗ੍ਰਾਮ ਅਫੀਮ।

ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ।
ਮੁੱਖ ਅਫਸਰ ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਰਮੇਸ਼ ਕੁਮਾਰ ਇੰਚਾਰਜ਼ ਪੁਲਿਸ ਚੌਕੀ ਚਾਟੀਵਿੰਡ ਚੌਂਕ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਕੁਲਦੀਪ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 600 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।

Exit mobile version