ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ

0
275

ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ ਅਤੇ ਆੜ੍ਹਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ।ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਸਰਕਾਰ ਤੇ ਵਾਰ ਕਰਦਿਆਂ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀ ਫ਼ਸਲ ਸਮੇਂ ਕਿਸਾਨਾਂ ਨੂੰ ਸਿੱਧੀ ਪੇਮੈਂਟ ਪਾਉਣ ਦਾ ਫ਼ੈਸਲਾ ਕੀਤਾ ਇਹ ਬਿਲਕੁਲ ਗਲਤ ਹੈ। ਕੇਂਦਰ ਸਰਕਾਰ ਕਿਸਾਨਾਂ ਅਤੇ ਆਡ਼੍ਹਤੀਆਂ ਨੂੰ ਲੜਾਉਣਾ ਚਾਹੁੰਦੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਤੇ ਸਾਧਿਆ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਵੱਲੋਂ ਹਾੜ੍ਹੀ ਦੀ ਫਸਲ ਦੀ ਪੇਮੇਂਟ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਪੇਮੈਂਟ ਪਾਓਣ ਤੇ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਤੇ ਹਰਿਆਣੇ ਦੇ ਆਡ਼੍ਹਤੀਆਂ ਨੂੰ ਲੜਾਉਣਾ ਚਾਹੁੰਦੀ ਹੈ ਪਰ ਪੰਜਾਬ ਤੇ ਹਰਿਆਣੇ ਦੇ ਕਿਸਾਨ ਆੜ੍ਹਤੀਆਂ ਨਾਲ ਆਪਣਾ ਪੁਰਾਣਾ ਰਿਸ਼ਤਾ ਨਹੀਂ ਤੋੜਨਗੇ।