Site icon Live Bharat

ਪਤੀ ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਾ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ

ਪਤੀ ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਾ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਔਰਤ ਨੇ ਆਪਣੇ ਨਜਾਇਜ਼ ਸਬੰਧਾਂ ਦੇ ਚਲਦੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ ਦੋਸ਼ਨ ਔਰਤ ਅਤੇ ਉਸਦੇ ਆਸ਼ਿਕ ਨੂੰ ਗਿਰਫ਼ਤਾਰ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਸਾਲ 24 ਦਿਸੰਬਰ ਨੂੰ ਧਾਰੀਵਾਲ ਵਿੱਚ ਇਕ 32 ਸਾਲਾਂ ਨੌਜਵਾਨ ਜਗਦੀਪ ਸਿੰਘ ਦੀ ਘਰ ਦੇ ਹੇਠਾਂ ਹੀ ਕੁਛ ਅਣਪਛਾਤੇ ਨੌਜਵਾਨਾਂ ਨੇ ਕਿਰਚਾ ਮਾਰ ਕੇ ਕਤਲ ਕਰ ਦਿੱਤਾ ਸੀ ਜਿਸਤੋਂ ਬਾਅਦ ਟੀਮਾਂ ਦਾ ਗਠਨ ਕਰ ਇਸ ਮਾਮਲੇ ਦੀ ਬਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਸੀ ਤਫ਼ਤੀਸ਼ ਤੋਂ ਬਾਅਦ ਪਤਾ ਲਗਾ ਕਿ ਮ੍ਰਿਤਕ ਜਗਦੀਪ ਸਿੰਘ ਦੀ ਧਰਮ ਪਤਨੀ ਮਮਤਾ ਨੇ ਹੀ ਆਪਣੇ ਆਸ਼ਿਕ ਗਣੇਸ਼ ਨਾਲ ਮਿਲ ਕੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਪੁਲਿਸ ਨੇ ਦੋਸ਼ਨ ਪਤਨੀ ਅਤੇ ਉਸਦੇ ਆਸ਼ਿਕ ਨੂੰ ਗਿਰਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ

Exit mobile version