ਪੰਜਾਬ ਰੋੋਡਵੇਜ/ਪਨਬੱਸ ਅਤੇ ਪੀ.ਆਰ.ਟੀ.ਸੀ.ਦੇ ਕੱਚੇ ਕਾਮਿਆਂ ਵਲੋਂ ਕੀਤੀ ਜਾ ਰਹੀ ਅਣਮਿਥੇ ਸਮੇਂ ਦੀ ਹੜਤਾਲ ਪੰਜਾਬ ਭਰ ਦੇ 29 ਡੀਪੂਆਂ ਵਿਚ ਅੱਜ ਤੀਜੇ ਦਿਨ ਵਿਚ ਦਾਖਲ ਹੋ ਗਈ। ਹੜਤਾਲ ਦੇ ਤੀਜੇ ਦਿਨ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਚ ਮੁਕੰਮਲ ਚੱਕਾ ਜਾਮ ਕੀਤਾ ਗਿਆ ਅਤੇ ਸੈਂਟਰ ਬਾਡੀ ਦੇ ਸੱਦੇ ਤੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਨਬੱਸ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਪੂਰੇ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਤੇ ਰੋਸ ਰੈਲੀ ਕੱਢੀ ਗਈ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਰੋਡਵੇਜ/ਪਨਬੱਸ ਵਿਚ ਕੰਮ ਕਰਦੇ ਵਰਕਰਾਂ ਦਾ ਸਰਕਾਰ ਨੇ ਪਿਛਲੇ 13-14 ਸਾਲਾਂ ਤੋਂ ਕੋਈ ਹੱਲ ਨਹੀਂ ਕੱਢਿਆ ਗਿਆ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਰੋਡਵੇਜ ਵਿਭਾਗ ਵਿਚ ਕਿਸੇ ਵੀ ਮੁਲਾਜਮ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਰੋਡਵੇਜ/ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਮੁਲਾਜਮਾਂ ਨੂੰ ਮਹਿਕਮੇ ਵਿਚ ਪੱਕਾ ਕੀਤਾ ਜਾਵੇ। 
ਪੰਜਾਬ ਰੋਡਵੇਜ/ਪਨਬਸ ਕੰਟਰੈਕਟਰ ਵਰਕਰਜ ਯੂਨੀਅਨ ਵਲੋਂ ਸ਼ਹਿਰ ਰੋਸ ਮਾਰਚ
