Site icon Live Bharat

ਮੋਗਾ ਵਿੱਚ ਰਾਸ਼ਟਰੀ ਲੋਕ ਅਦਾਲਤ 11 ਸਤੰਬਰ ਨੂੰ

ਮੋਗਾ ਵਿੱਚ ਰਾਸ਼ਟਰੀ ਲੋਕ ਅਦਾਲਤ 11 ਸਤੰਬਰ ਨੂੰ ਆਮ ਲੋਕ ਰਾਸ਼ਟਰੀ ਲੋਕ ਅਦਾਲਤ ਦਾ ਲੈਣ ਵੱਧ ਤੋਂ ਵੱਧ ਲਾਹਾ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ YouTube video player

ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ,ਮੋਹਾਲੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੇਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀਮਤੀ ਮਨਦੀਪ ਪੰਨੂੰ ਜੀ ਦੀ ਰਹਿਨੁਮਾਈ ਵਿੱਚ 11 ਸਤੰਬਰ, 2021 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਜੇ.ਅੇਮ- ਕਮ-ਸਕੱਤਰ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਮੋਗਾ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਹ ਰਾਸ਼ਟਰੀ ਲੋਕ ਅਦਾਲਤ ਮੋਗਾ ਤੋਂ ਇਲਾਵਾ ਸਬ ਡਵੀਜ਼ਨ ਪੱਧਰ ‘ਤੇ ਵੀ ਬੈਂਚ ਸਥਾਪਿਤ ਕਰਕੇ ਅਦਾਲਤ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਕੋਰਟ ਕੰਪਲੈਕਸ ਵਿਖੇ ਲਗਾਈ ਜਾਵੇਗੀ। ਇਸ ਰਾਸ਼ਟਰੀ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਕੇਸ ਜਿਵੇਂ ਕਿ ਸੀ.ਆਰ.ਪੀ.ਸੀ ਦੀ ਧਾਰਾ 320 ਤਹਿਤ ਆਉਦੇ ਰਾਜ਼ੀਨਾਮਾ ਹੋਣ ਯੋਗ ਫੌਜ਼ਦਾਰੀ ਮਾਮਲਿਆਂ ਦੇ ਇਲਾਵਾ ਚੈਕ ਬਾਉਂਸ ਕੇਸ, ਬੈਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਕ ਝਗੜੇ ,ਜ਼ਮੀਨ ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਮਾਲ ਵਿਭਾਗ ਨਾਲ ਸਬੰਧਤ, ਮੋਟਰ ਵਹੀਕਲ ਐਕਟ ਤਹਿਤ ਐਮ.ਏ.ਸੀ.ਟੀ.(ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ), ਕਿਰਾਏ ਸਬੰਧੀ ਝਗੜੇ ਤੇ ਹੋਰ ਦੀਵਾਨੀ ਕੇਸਾਂ ਨਾਲ ਸਬੰਧਤ ਝਗੜਿਆਂ ਆਦਿ ਦੇ ਕੇਸ ਲਗਾਏ ਸਕਦੇ ਹਨ।

ਉਹਨਾਂ ਨੇ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਆਪਸੀ ਰਾਜ਼ੀਨਾਮੇ ਨਾਲ ਕੇਸਾਂ ਦਾ ਨਿਪਟਾਰਾ ਕਰਵਾ ਕੇ ਲੋਕ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ। ਜਿਸ ਨਾਲ ਦੋਵੇਂ ਧਿਰਾਂ ਦੀ ਆਪਸੀ ਰੰਜਿਸ਼ ਖ਼ਤਮ ਹੁੰਦੀ ਹੈ ਅਤੇ ਕੇਸਾ ਦਾ ਨਿਪਟਾਰਾ ਵੀ ਜਲਦੀ ਹੋ ਜਾਂਦਾ ਹੈ। ਇਸ ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਦੇ ਫ਼ੈਸਲੇ ਨੂੰ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਫ਼ੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਿਸ ਮਿਲ ਜਾਂਦੀ ਹੈ।ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕੀ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਸੰਬੰਧੀ ਜ਼ਿਲ੍ਹਾ ਅਦਾਲਤਾਂ, ਮੋਗਾ ਵਿਖੇ ਸਥਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਬਾਈਟ…ਸੀ.ਜੇ.ਅੇਮ- ਕਮ-ਸਕੱਤਰ ਸ਼੍ਰੀ ਅਮਰੀਸ਼ ਕੁਮਾਰ

Exit mobile version