Site icon Live Bharat

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ-ਬੀਬੀ ਜਗੀਰ ਕੌਰ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਰਕਾਰ ਨੇ ਕੋਰੋਨਾ ਕਾਰਨ ਨਹੀਂ ਦਿੱਤੀ ਆਗਿਆ – ਬੀਬੀ ਜਗੀਰ ਕੌਰ ਧਾਰਮਿਕ ਵਿੱਦਿਆ ਦੇ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਦਿੱਤੀ ਵਧਾਈ

ਧਾਰਮਿਕ ਵਿੱਦਿਆ ਦੇ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਅੱਜ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੰਮ੍ਰਿਤਸਰ ਵਧਾਈ ਦਿੱਤੀ ਗਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਰਮਿਕ ਵਿੱਦਿਆ ਖੇਤਰ ਦੇ ਵਿੱਚ ਜ਼ਿਆਦਾਤਰ ਲੜਕੀਆਂ ਅੱਵਲ ਆਈਆਂ ਹਨ ਅਤੇ ਉਹ ਵਧਾਈ ਦੇ ਪਾਤਰ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ। ਬੀਬੀ ਜਗੀਰ ਕੌਰ ਐੱਸਜੀਪੀਸੀ ਪ੍ਰਧਾਨ

Exit mobile version