Private hospital doctors protest against deadly attacks on Baba Ramdev and doctors

0
170

ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨੇ ਬਾਬਾ ਰਾਮਦੇਵ ਅਤੇ ਡਾਕਟਰਾਂ ਉੱਪਰ ਹੋ ਰਹੇ ਜਾਨਲੇਵਾ ਹਮਲਿਆਂ ਦੇ ਵਿਰੋਧ ਵਿਚ ਕੀਤਾ ਰੋਸ਼ ਪ੍ਰਦਰਸ਼ਨ

 

ਦੇਸ਼ ਵਿੱਚ ਡਾਕਟਰਾਂ ਉੱਪਰ ਹੋ ਰਹੇ ਜਾਨਲੇਵਾ ਹਮਲਿਆਂ ਦੇ ਵਿਰੋਧ ਵਿੱਚ ਅਤੇ ਬਾਬਾ ਰਾਮਦੇਵ ਵੱਲੋਂ ਡਾਕਟਰਾਂ ਦੇ ਖ਼ਿਲਾਫ਼ ਦਿੱਤੇ ਜਾ ਰਹੇ ਪੁੱਠੇ ਬਿਆਨਾਂ ਦੇ ਵਿਰੋਧ ਵਿਚ ਅੱਜ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਤੇ ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਡਾਕਟਰਾਂ ਦੇ ਉੱਪਰ ਹੋ ਰਹੇ ਹਮਲਿਆਂ ਨੂੰ ਰੋਕਿਆ ਜਾਵੇ ਅਤੇ ਹਮਲੇ ਕਰਨ ਵਾਲਿਆ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਉਹਨਾਂ ਕਿਹਾ ਕਿ ਬਾਬਾ ਰਾਮਦੇਵ ਜੋ ਕਿ ਡਾਕਟਰਾਂ ਦੇ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰ ਰਿਹਾ ਉਸਦੇ ਖਿਲਾਫ ਸਖਤ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ

ਗੁਰਦਾਸਪੁਰ ਵਿਖੇ ਇਕੱਤਰ ਹੋਏ ਪ੍ਰਾਈਵੇਟ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਆਏ ਦਿਨ ਹੀ ਡਾਕਟਰਾਂ ਦੇ ਉਪਰ ਹਮਲੇ ਹੋ ਰਹੇ ਹਨ ਜਿਸ ਦੀ ਜ਼ਿੰਮੇਵਾਰ ਸਰਕਾਰ ਦੀ ਹੈ ਉਨ੍ਹਾਂ ਮੰਗ ਕੀਤੀ ਹੈ ਕਿ ਡਾਕਟਰਾਂ ਉੱਪਰ ਹਮਲੇ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈਆਂ ਕੀਤੀਆਂ ਜਾਣ ਨਾਲ ਹੀ ਉਨ੍ਹਾਂ ਨੇ ਬਾਬਾ ਰਾਮਦੇਵ ਵੱਲੋਂ ਦਿੱਤੇ ਗਏ ਬਿਆਨਾਂ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਬਾਬਾ ਰਾਮਦੇਵ ਜਾਣਬੁੱਝ ਕੇ ਡਾਕਟਰਾਂ ਦੇ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰ ਰਿਹਾ ਹੈ ਰਾਜਨੀਤਕ ਸ਼ਹਿ ਹੋਣ ਕਾਰਨ ਉਸਨੂੰ ਗਿਰਫ਼ਤਾਰ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਸਮੁੱਚੇ ਡਾਕਟਰਾਂ ਵਿਚ ਭਾਰੀ ਰੋਸ ਹੈ ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਬਾਬਾ ਰਾਮਦੇਵ ਦੇ ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਰੋਸ਼ ਵਜੋਂ ਅੱਜ ਉਹਨਾਂ ਨੇ ਕਾਲੇ ਬਿੱਲੇ ਲਗਾ ਕੇ ਆਪਣੇ ਦਫ਼ਤਰਾਂ ਵਿੱਚ ਕੰਮ ਕੀਤਾ ਉਹਨਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਗੌਰ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਉਹ ਵੱਡਾ ਸੰਘਰਸ਼ ਵਿਡਣਗੇ ਡਾ. ਕਲੇਰ (ਕਲੇਰ ਹਸਪਤਾਲ ਗੁਰਦਾਸਪੁਰ)