ਭਾਜਪਾ ਅਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਦਿੱਤੀ ਸ਼ਰਧਾਂਜਲੀ ||

0
187

ਭਾਜਪਾ ਅਤੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ ਹਾਲ ਗੇਟ ਦੇ ਬਾਹਰ ਸ਼ਹੀਦ ਊਧਮ ਸਿੰਘ ਦੀ ਮੂਰਤੀ ਤੇ ਦਿੱਤੀ ਸ਼ਰਧਾਂਜਲੀ

ਸੰਨ 1919 ਵਿੱਚ ਜਲ੍ਹਿਆਂਵਾਲਾ ਬਾਗ਼ ਦੇ ਹੱਤਿਆ ਕਾਂਡ ਚ ਲਾਸ਼ਾਂ ਦੇ ਢੇਰ ਵਿੱਚ ਖੜੋਕੇ ਸ਼ਹੀਦ ਊਧਮ ਸਿੰਘ ਪ੍ਰਣ ਕੀਤਾ ਕਿ ਮੈਂ ਗਵਰਨਰ ਓਡਵਾਇਰ ਨੂੰ ਮਾਰ ਕੇ ਇਸ ਜ਼ੁਲਮ ਦਾ ਬਦਲਾ ਲਵਾਂਗਾ। ਸ਼ਹੀਦ ਊਧਮ ਸਿੰਘ ਨੇ ਓਡਵਾਇਰ ਦੇ ਦੋ ਗੋਲ਼ੀਆਂ ਲੱਗੀਆਂ ਤੇ ਜ਼ਮੀਨ ‘ਤੇ ਡਿੱਗਦੇ ਸਾਰ ਹੀ ਮੌਤ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਸਰਦਾਰ ਊਧਮ ਸਿੰਘ ਨੂੰ ਪੁਲਸ ਨੇ ਹਿਰਾਸਤ ਵਿੱਚ ਲਿਆ ਅਤੇ ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਦੇ ਯਤਨਾਂ ਸਦਕਾ 31 ਜੁਲਾਈ 1974 ਨੂੰ ਇੰਗਲੈਂਡ ਨੇ ਊਧਮ ਸਿੰਘ ਦੀਆਂ ਅਸਥੀਆਂ ਭਾਰਤ ਨੂੰ ਸੌਂਪੀਆਂ ਅਤੇ ਸਸਕਾਰ ਸੁਨਾਮ ਵਿਖੇ ਕੀਤਾ ਗਿਆ।ਅਤੇ ਇਸ ਦੇ ਚਲਦੇ ਹਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਅੰਮ੍ਰਿਤਸਰ ਹਾਲ ਗੇਟ ਦੇ ਬਾਹਰ ਬਣੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਸ਼ਰਧਾਂਜਲੀ ਅਰਪਣ ਕੀਤੀ ਜਾਂਦੀ ਹੈ ਜਿਸ ਦੇ ਚਲਦੇ ਅੱਜ ਇਕ ਵਾਰ ਫਿਰ ਭਾਜਪਾ ਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਗਈ
ਬਾਈਟ : ਗੁਰਿੰਦਰ ਸਿੰਘ ਸ਼ੈਂਟੀ ( ਭਾਜਪਾ ਆਗੂ )