ਅੰਤਰਰਾਸ਼ਟਰੀ ਏਅਰਪੋਰਟ ਤੋਂ ਲੈ ਕੇ ਅੰਮ੍ਰਿਤਸਰ ਤਕ ਲੋਕਲ ਬੱਸ ਚੱਲਣ ਤੇ ਮਿੰਨੀ ਬੱਸ ਅਪਰੇਟਰਾਂ ਨੇ ਕੀਤਾ ਰੋਸ ਪ੍ਰਦਰਸ਼ਨ

0
230

ਬੀਤੇ ਦਿਨੀਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਸ਼ਹਿਰ ਦਾ ਇਕ ਲੋਕਲ ਬੱਸ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਸ਼ੁਰੂ ਕੀਤੀ ਗਈ ਜਿਸ ਨੂੰ ਲੈ ਕੇ ਹੁਣ ਮਿੰਨੀ ਬੱਸ ਓਪਰੇਟਰਾਂ ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਜਿਸਦੇ ਚਲਦੇ ਮਿੰਨੀ ਬੱਸ ਅਪਰੇਟਰਾਂ ਨੇ ਅੰਮ੍ਰਿਤਸਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਾਣ ਵਾਲਾ ਰਸਤਾ ਵੀ ਬਲੌਕ ਕੀਤਾ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿੰਨੀ ਬੱਸ ਅਪਰੇਟਰ ਦੇ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿ ਜੋ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਸ਼ਹਿਰ ਤਕ ਇੱਕ ਲੋਕਲ ਬੱਸ ਚਲਾਈ ਗਈ ਹੈ ਉਸ ਨੂੰ ਬੰਦ ਕੀਤਾ ਜਾਵੇ ਉਸ ਨਾਲ ਮਿੰਨੀ ਬੱਸ ਓਪਰੇਟਰਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਅਗਰ ਉਨ੍ਹਾਂ ਵੱਲੋਂ ਲੋਕਲ ਬੱਸ ਨਾ ਬੰਦ ਕੀਤੀ ਗਈ ਤਾਂ ਅਸੀਂ ਆਪਣੀਆਂ ਮਿੰਨੀ ਬੱਸਾਂ ਗੁਰਜੀਤ ਸਿੰਘ ਔਜਲਾ ਦੇ ਦਫਤਰ ਦੇ ਬਾਹਰ ਸਾੜਾਂਗੇ ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਲੋਕਲ ਬੱਸ ਜੋ ਸ਼ੁਰੂ ਕੀਤੀ ਗਈ ਹੈ ਉਸ ਦਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੈ ਕੇ ਅੰਮ੍ਰਿਤਸਰ ਤਕ ਕੋਈ ਰੋਡ ਮੈਪ ਤੈਅ ਨਹੀਂ ਹੈ ਉਹ ਸਿਰਫ ਬੀ ਆਰ ਟੀ ਸੀ ਪ੍ਰਾਜੈਕਟ ਤਹਿਤ ਚੱਲਣ ਵਾਲੀਆਂ ਬੱਸਾਂ ਸਨ ਜਿਨ੍ਹਾਂ ਨੂੰ ਕਿ ਬਿਨਾਂ ਵਜ੍ਹਾ ਹੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਸ਼ਹਿਰ ਤੱਕ ਚਲਾਇਆ ਜਾ ਰਿਹਾ ਹੈ ਜਿਸ ਦੇ ਲਈ ਹੁਣ ਉਨ੍ਹਾਂ ਦੀ ਮੀਟਿੰਗ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾ ਹੋਣ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਅਗਰ ਕੋਈ ਸਿੱਟਾ ਨਾ ਨਿਕਲਿਆ ਤਾਂ ਫਿਰ ਉਨ੍ਹਾਂ ਵੱਲੋਂ ਬੱਸਾਂ ਸਾੜੀਆਂ ਜਾਣਗੀਆਂ

ਬਲਦੇਵ ਸਿੰਘ ਬੱਬੂ ਮਿੰਨੀ ਬੱਸ ਯੂਨੀਅਨ ਆਪਰੇਟਰ ਪ੍ਰਧਾਨ

ਦੂਜੇ ਪਾਸੇ ਗੁੰਮਟਾਲਾ ਪੁਲਸ ਚੌਂਕੀ ਦੇ ਇੰਚਾਰਜ ਜਸਪਾਲ ਸਿੰਘ ਨੇ ਕਿਹਾ ਕਿ ਮਿੰਨੀ ਬੱਸ ਓਪਰੇਟਰਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਹੁਣ ਇਨ੍ਹਾਂ ਦੀ ਮੀਟਿੰਗ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਕਰਵਾ ਦਿੱਤੀ ਗਈ ਹੈ ਅਤੇ ਫਿਲਹਾਲ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਵੱਲੋਂ ਕਿਸੇ ਵੀ ਸੂਰਤ ਵਿੱਚ ਬੱਸਾਂ ਨੂੰ ਅੱਗ ਲਾਉਣਾ ਨਹੀਂ ਦਿੱਤੀ ਜਾਵੇਗੀ