ਚੋਰ ਨੂੰ ਚੋਰੀ ਕਰਨੀ ਪਈ ਮਹਿੰਗੀ ਕਰੰਟ ਲੱਗਣ ਨਾਲ ਹੋਈ ਮੌਤ

0
216

ਅੰਮਿ੍ਤਸਰ ਵਿੱਚ ਲਗਾਤਾਰ ਹੀ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਆਏ ਦਿਨ ਹੀ ਲੁੱਟਾਂ ਖੋਹਾਂ ਅਤੇ ਚੋਰੀ ਦੇ ਮਾਮਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਪੁਲਸ ਲਈ ਸਿਰਦਰਦੀ ਬਣਦੇ ਜਾ ਰਹੇ ਹਨ ਹਾਲਾਂਕਿ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਦੀ ਸੀਸੀਟੀਵੀ ਵੀਡੀਓਜ਼ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਲੇਕਿਨ ਚੋਰ ਫਿਰ ਵੀ ਪੁਲਸ ਦੇ ਨੱਕ ਚ ਦਮ ਕਰ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਲੇਕਿਨ ਅੰਮ੍ਰਿਤਸਰ ਵਿਚ ਚੋਰੀ ਕਰਦੇ ਸਮੇਂ ਚੋਰ ਦੀ ਮੌਤ ਹੋਣ ਦੀ ਸੀਸੀਟੀਵੀ ਵੀਡੀਓ ਵੀ ਹੁਣ ਚਰਚਾ ਦਾ ਵਿਸ਼ਾ ਬਣੀ ਹੋਈ ਹੈ

ਅੰਮ੍ਰਿਤਸਰ ਦੇ ਝਬਾਲ ਇਲਾਕੇ ਵਿਚ ਇਕ ਚੋਰ ਨੂੰ ਚੋਰੀ ਕਰਨਾ ਉਸ ਸਮੇਂ ਮਹਿੰਗਾ ਪਿਆ ਜਦੋਂ ਦੇਰ ਰਾਤ ਚੋਰੀ ਕਰਨ ਤੋਂ ਬਾਅਦ ਉਸ ਵੱਲੋਂ ਕੰਧ ਟੱਪਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਬਿਜਲੀ ਦੀਆਂ ਹਾਈ ਟੈਨਸ਼ਨ ਵਾਇਰ ਦੀ ਚਪੇਟ ਚ ਆਉਣ ਕਰਕੇ ਉਸ ਦੀ ਮੌਤ ਹੋ ਗਈ ਉੱਥੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਅਤੇ ਪੁਲਸ ਮੌਕੇ ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ ਉਥੇ ਹੀ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਦੇਰ ਰਾਤ ਇਸ ਚੋਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜਿਸਤੋਂ ਤਹਿਤ ਉਸ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਉਥੇ ਹੀ ਜਦੋਂ ਇਸ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੰਧ ਟੱਪਣ ਦੀ ਕੋਸ਼ਿਸ਼ ਕੀਤੀ ਤੇ ਇਸ ਦੇ ਪੈਰ ਸਲਿੱਪ ਹੋਣ ਕਾਰਨ ਇਹ ਸਿਰ ਭਾਰੇ ਜਾ ਡਿੱਗਾ ਜਿਸ ਕਰਕੇ ਇਸ ਦੀ ਮੌਤ ਹੋਈ ਹੈ ਉਨ੍ਹਾਂ ਕਿਹਾ ਕਿ ਇਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਸਾਫ ਹੋਈ ਪਏਗਾ ਕਿ ਇਸ ਦੀ ਮੌਤ ਕਿਸ ਕਾਰਨਾਂ ਕਰਕੇ ਹੋਈ ਹੈ ਉੱਥੇ ਇਕ ਅਪਰਾਧੀ ਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ