ਕਿਸਾਨਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

0
255

-ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਨ ਗਏ ਕਿਸਾਨਾਂ ਦੇ ਉੱਪਰ ਜੋ ਪੰਜਾਬ ਸਰਕਾਰ ਤੇ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ ਇਸ ਮਸਲੇ ਦੇ ਵਿੱਚ ਅੱਜ ਕਿਸਾਨਾਂ ਦੀ ਤਰਫ ਤੋਂ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਅੱਜ ਪਟਿਆਲਾ ਜ਼ਿਲ੍ਹਾ ਦੇ ਸਮਾਨ ਹਲਕਾ ਦੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਤਰਫ ਤੋਂ ਸੂਬਾ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ ਇਸ ਮੌਕੇ ਵਿਰੋਧ ਕਰ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਨੇ ਆਖਿਆ ਕਿ ਸਾਡੀ ਸੀਨੀਅਰ ਲੀਡਰਸ਼ਿਪ ਉਹ ਮੋਗਾ ਵਿਖੇ ਪਹੁੰਚ ਚੁੱਕੀ ਹੈ ਅਤੇ ਜੋ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਹੀ ਭਾਜਪਾ ਪਾਰਟੀ ਦੇ ਨਾਲ ਸਬੰਧ ਰੱਖਣ ਵਾਲਾ ਉਹ ਨਿਕਲ ਕੇ ਸਾਹਮਣੇ ਆਇਆ ਹੈ ਸ਼ਾਂਤਮਾਈ ਢੰਗ ਦੇ ਨਾਲ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਉੱਪਰ ਇਸ ਤਰ੍ਹਾਂ ਅਤਿਆਚਾਰ ਕਰਨਾ ਇਹ ਸਰਾਸਰ ਨਿੰਦਣਯੋਗ ਹੈ ਇਸ ਕਰਕੇ ਸਾਡੀ ਮੰਗ ਹੈ ਤੁਰੰਤ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਜੋ ਇਸ ਲਾਠੀਚਾਰਜ ਵਿਚ ਜ਼ਖਮੀ ਹੋਏ ਕਿਸਾਨ ਹਨ ਉਨ੍ਹਾਂ ਦੇ ਇਲਾਜ ਦਾ ਖਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇ