ਜਲੰਧਰ ਦੇ ਨਰੂਲਾ ਪੈਲੇਸ ਦੇ ਨਜ਼ਦੀਕ ਬੈਕਸਾਈਡ ਕਬਾੜ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਸਬੰਧ ਵਿਚ ਸੂਚਿਤ ਕੀਤਾ ਗਿਆ ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਦੀ ਦੋ ਗੱਡੀਆਂ ਨੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਇੱਕ ਘੰਟੇ ਦੀ ਕੜੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਉੱਥੇ ਹੀ ਇਸ ਸੰਬੰਧ ਵਿਚ ਜਦੋਂ ਗੋਦਾਮ ਦੇ ਮਾਲਕ ਨਾਲ ਗੱਲ ਕਰਨੀ ਚਾਹੀ ਤੇ ਉਸ ਨੇ ਹਰ ਸਵਾਲ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇਹ ਕਹਿ ਕੇ ਗੱਲ ਟਾਲ ਦਿੱਤੀ ਕਿ ਕਬਾੜ ਦੇ ਗੋਦਾਮ ਤੇ ਪੂਰੇ ਸ਼ਹਿਰ ਵਿਚ ਹਨ।
ਉਥੇ ਮੌਕੇ ਤੇ ਪੁੱਜੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦਾ ਅਜੇ ਕੋਈ ਕਾਰਨ ਪਤਾ ਨਹੀਂ ਲੱਗ ਪਾਇਆ ਹੈ ਪਰ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਲੱਗੀਆਂ ਉਨ੍ਹਾਂ ਕਿਹਾ ਕਿ ਜੇਕਰ ਸਹੀ ਸਮੇਂ ਸਿਰ ਇਸ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਨਾ ਕੀਤਾ ਜਾਂਦਾ ਤੇ ਇਸ ਰਿਹਾਇਸ਼ੀ ਇਲਾਕੇ ਵਿੱਚ ਕੋਈ ਵੱਡਾ ਹਾਦਸਾ ਵੀ ਹੋ ਸਕਦਾ ਸੀ।